05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਸ਼ੇ ਨਾਲ ਨੌਜਵਾਨਾਂ ਦੀ ਮੌਤਾਂ 'ਤੇ ਬਸਪਾ ਆਗੂਆਂ ਵਲੋਂ ਗਹਿਰੇ ਦੁੱਖ ਪ੍ਰਗਟ <br/>

ਅਜੀਤ ਡੈਸਕ 12-04-2026
ਭੁਲੱਥ, 11 ਅਪ੍ਰੈਲ (ਮੇਹਰ ਚੰਦ ਸਿੱਧੂ)-ਸੂਬਾ ਪੰਜਾਬ ਨਸ਼ਾ ਮੁਕਤ ਹੋਣ ਦੀ ਬਜਾਏ ਨਸ਼ਾ ਗ੍ਰਸਤ ਹੁੰਦਾ ਨਜ਼ਰ ਆ ਰਿਹਾ ਤੇ ਮੌਜੂਦਾ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਫੇਲ ਸਾਬਤ ਹੁੰਦੀ ਨਜ਼ਰ ਆ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਬਸਪਾ ਆਗੂ ਜ਼ਿਲ੍ਹਾ ਇੰਚਾਰਜ ਕੁਲਦੀਪ ਸਿੰਘ ਸਿੱਧੂ, ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਗਟ ਸੰਧੂ ਤੇ ਹਲਕਾ ਭੁਲੱਥ ਦੇ ਪ੍ਰਧਾਨ ਸੁਖਦੇਵ ਸਿੰਘ ਬੱਬੀ ਨੇ ਪਿੰਡ ਰਾਏਪੁਰ ਅਰਾਈਆਂ ਦੇ ਦੋ ਪਰਿਵਾਰਾਂ ਦੇ ਬੱਚਿਆਂ ਦੀ ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਹੋਈ ਮੌਤ 'ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਸ਼ੇ ਦੇ ਨਾਲ ਮੌਤ ਦੀ ਅਗੋਸ਼ ਵਿਚ ਚਲੇ ਗਏ ਦੋ ਨੌਜਵਾਨ ਸ਼ਾਲੀ ਤੇ ਬਲਵੀਰ ਦੀ ਮੌਤ ਦਾ ਦੁਖਾਂਤ ਹੀ ਸਾਹਮਣੇ ਨਹੀਂ ਆਇਆ, ਸਗੋਂ ਪੂਰੇ ਪੰਜਾਬ ਅੰਦਰ ਇਹੋ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਥੇ ਨਸ਼ਿਆਂ ਨਾਲ ਗ੍ਰਸਤ ਹੋ ਕੇ ਪੰਜਾਬ ਦੀ ਜਵਾਨੀ ਖ਼ਤਮ ਹੋ ਰਹੀ ਹੈ ਤੇ ਮਾਂ ਬਾਪ ਦੇ ਘਰਾਂ ਦੇ ਚਿਰਾਗ ਗੁੱਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਖੋਖਲੇ ਸਾਬਤ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਹਮੀਰਾ, ਬੂਟਾ, ਡੋਗਰਾਂਵਾਲ, ਲੱਖਣ ਖੋਲੇ, ਦਿਆਲਪੁਰ, ਰਾਜਪੁਰ, ਮਾਡਲ ਟਾਊਨ ਤੇ ਹੋਰ ਨਾਲ ਲੱਗਦੇ ਪਿੰਡ ਨਸ਼ਿਆਂ ਦਾ ਗੜ੍ਹ ਬਣ ਚੁੱਕੇ ਹਨ | ਬਸਪਾ ਆਗੂ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਨੰਗਲ ਲੁਬਾਣਾ ਤੇ ਸੁਰਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਠੱਲ੍ਹ ਪਾਉਣ 'ਚ ਇਸ ਤਰ੍ਹਾਂ ਹੀ ਅਸਮਰਥ ਰਹੀ ਤਾਂ ਆਉਣ ਵਾਲੇ ਦਿਨਾਂ ਅੰਦਰ ਬਸਪਾ ਵਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |

ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਡੀ. ਸੀ. ਅਕਾਸ਼ ਬਾਂਸਲ ਨੂੰ ਫੁੱਲਾਂ ਦਾ ਗੁਲਦਸਤਾ ਕੇ ਕੀਤਾ ਸਵਾਗਤ <br/> ਅਗਲੀ ਖ਼ਬਰ ਨੰਬਰਦਾਰ ਐਸੋਸੀਏਸ਼ਨ ਨੇ ਦਿੱਤਾ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।