06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ-ਘਟਨਾ ਸੀ. ਸੀ. ਟੀ. ਵੀ. 'ਚ ਕੈਦ <br/>

ਅਜੀਤ ਡੈਸਕ 12-04-2026
ਸੁਲਤਾਨਪੁਰ ਲੋਧੀ, 11 ਅਪ੍ਰੈਲ (ਨਰੇਸ਼ ਹੈਪੀ)-ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਇਕ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਖਾਸ ਗੱਲ ਇਹ ਹੈ ਕਿ ਪੂਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ | ਜਾਣਕਾਰੀ ਦਿੰਦਿਆਂ ਰਵੀ ਸ਼ਰਮਾ ਪੁੱਤਰ ਪ੍ਰੇਮਰਾਜ ਸ਼ਰਮਾ ਵਾਸੀ ਲੰਬਾ ਪਿੰਡ ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਹ ਫਾਈਨਾਂਸ ਦੇ ਕੰਮ ਸੰਬੰਧੀ ਸੁਲਤਾਨਪੁਰ ਲੋਧੀ ਆਏ ਸਨ | ਕੰਮ ਤੋਂ ਬਾਅਦ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਮੱਥਾ ਟੇਕਣ ਗਏ | ਉਨ੍ਹਾਂ ਦੱਸਿਆ ਕਿ ਜਦੋਂ ਉਹ ਦੁਪਹਿਰ ਕਰੀਬ 3:23 ਵਜੇ ਵਾਪਸ ਆਏ ਤਾਂ ਉਨ੍ਹਾਂ ਦਾ ਮੋਟਰਸਾਈਕਲ ਸਪਲੈਂਡਰ (ਨੰਬਰ ਪੀ ਬੀ 08 ਬੀ ਡਬਲਿਊ. 3331) ਉਥੇ ਮੌਜੂਦ ਨਹੀਂ ਸੀ | ਉਨ੍ਹਾਂ ਮੁਤਾਬਿਕ ਕੋਈ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ, ਜਿਸ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. 'ਚ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੀਆਂ ਹਨ | ਇਸ ਸੰਬੰਧੀ ਥਾਣਾ ਸੁਲਤਾਨਪੁਰ ਲੋਧੀ ਵਿਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਰਵੀ ਸ਼ਰਮਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਨੂੰ ਜਲਦੀ ਕਾਬੂ ਕਰਕੇ ਮੋਟਰਸਾਈਕਲ ਬਰਾਮਦ ਕੀਤਾ ਜਾਵੇ | ਉਨ੍ਹਾਂ ਇਹ ਵੀ ਐਲਾਨ ਕੀਤਾ ਹੈ ਕਿ ਜੋ ਵੀ ਵਿਅਕਤੀ ਮੋਟਰਸਾਈਕਲ ਬਾਰੇ ਭਰੋਸੇਯੋਗ ਸੂਚਨਾ ਦੇਵੇਗਾ ਉਸ ਨੂੰ 10 ਹਜ਼ਾਰ ਰੁਪਏ ਇਨਾਮ ਵਜੋਂ ਦਿੱਤਾ ਜਾਵੇਗਾ | ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦੀ ਦੋਸ਼ੀਆਂ ਨੂੰ ਫੜਨ ਦਾ ਦਾਅਵਾ ਕੀਤਾ ਹੈ |

ਪਿਛਲੀ ਖ਼ਬਰ ਸਰਪੰਚ ਬਾਲੀ ਰਾਮ ਤੇ ਧਰਮਪਾਲ ਮੁੱਛ ਬਹੁਜਨ ਸਮਾਜ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਨਸ਼ੇ ਦੇ ਮਾਮਲੇ 'ਚ ਫੜਨ ਗਏ ਵਿਅਕਤੀ ਨੂੰ ਪੁਲਿਸ ਤੋਂ ਜਬਰੀ ਛੁਡਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।