06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੋਰਡ ਦੀ ਪ੍ਰੀਖਿਆ ਵਿਚ ਕਪੂਰਥਲਾ ਜ਼ਿਲ੍ਹੇ ਨੇ 98.21 ਫੀਸਦੀ ਅੰਕ ਹਾਸਿਲ ਕਰਕੇ ਪੰਜਾਬ 'ਚੋਂ ਚੌਥਾ ਸਥਾਨ ਕੀਤਾ ਪ੍ਰਾਪਤ

ਅਜੀਤ ਡੈਸਕ 12-04-2026
ਕਪੂਰਥਲਾ, 11 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ ਕਪੂਰਥਲਾ ਜ਼ਿਲ੍ਹੇ ਨੇ 98.21 ਫੀਸਦੀ ਅੰਕ ਹਾਸਿਲ ਕਰਕੇ ਪੰਜਾਬ 'ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰੀਖਿਆ 'ਚ ਜ਼ਿਲ੍ਹੇ ਦੇ 6703 ਵਿਦਿਆਰਥੀ ਬੈਠੇ, ਇਨ੍ਹਾਂ 'ਚੋਂ 6583 ਵਿਦਿਆਰਥੀ ਪਾਸ ਹੋਏ | ਜਾਣਕਾਰੀ ਅਨੁਸਾਰ ਬੋਰਡ ਦੀ ਮੈਰਿਟ ਸੂਚੀ 'ਚ ਕਪੂਰਥਲਾ ਜ਼ਿਲ੍ਹੇ ਅੱਠ ਵਿਦਿਆਰਥੀਆਂ ਨੇ ਆਪਣਾ ਨਾਂਅ ਦਰਜ ਕਰਵਾਇਆ | ਇਨ੍ਹਾਂ 'ਚੋਂ ਸੋਨਾਕਸ਼ੀ ਨਿਊ ਸਨਫਲਾਵਾਰ ਹਾਈ ਸਕੂਲ ਫਗਵਾੜਾ ਨੇ 98.33 ਫੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਪਹਿਲਾ, ਅੰਸ਼ਿਕਾ ਮੰਡੀ ਹਾਰਡਿੰਗ ਗੰਜ ਗਰਲਜ਼ ਹਾਈ ਸਕੂਲ ਕਪੂਰਥਲਾ ਨੇ 98.17 ਫੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਦੂਜਾ ਤੇ ਜੀਨਤ ਹੁਸੈਨ ਸਰਕਾਰੀ ਗਰਲਜ਼ ਹਾਈ ਸਕੂਲ ਢਿੱਲਵਾਂ ਤੇ ਅਮਨਪ੍ਰੀਤ ਕੌਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਲਾਹੀ ਨੇ 97.83 ਫੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਕਾਜਲ ਕੁਮਾਰੀ ਟੈਗੋਰ ਪਬਲਿਕ ਹਾਈ ਸਕੂਲ ਨਿਊ ਮਾਡਲ ਟਾਊਨ ਫਗਵਾੜਾ 97.67 ਫੀਸਦੀ, ਰਣਵੀਰ ਸਿੰਘ ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਫਗਵਾੜਾ ਨੇ 97.50 ਫੀਸਦੀ, ਨੂਰਪ੍ਰੀਤ ਕੌਰ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੌਕ ਬਜਾਜ ਭੱਠਾ ਨੇ 97.33 ਫੀਸਦੀ ਤੇ ਜਸਮੀਨ ਕੌਰ ਨਿਊ ਸਨਫਲਾਵਰ ਹਾਈ ਸਕੂਲ ਫਗਵਾੜਾ ਨੇ 97.33 ਫੀਸਦੀ ਅੰਕ ਹਾਸਿਲ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚ ਰਹੀ | ਇਸੇ ਦੌਰਾਨ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਨੇ 8ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਲਈ ਸਕੂਲ ਮੁਖੀਆਂ ਤੇ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ 4 ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਸਰਪੰਚ ਬਾਲੀ ਰਾਮ ਤੇ ਧਰਮਪਾਲ ਮੁੱਛ ਬਹੁਜਨ ਸਮਾਜ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।