06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੈਸ਼ਨ ਜੱਜ ਗੁਰਮੀਤ ਸਿੰਘ ਤੇ ਹੋਰ ਜੱਜ ਹੋਏ ਨਤਮਸਤਕ

ਅਜੀਤ ਡੈਸਕ 12-04-2026
ਸੁਲਤਾਨਪੁਰ ਲੋਧੀ, 11 ਅਪ੍ਰੈਲ (ਥਿੰਦ)-ਐਡੀਸ਼ਨਲ ਸੈਸ਼ਨ ਜੱਜ ਗੁਰਮੀਤ ਸਿੰਘ ਤੇ ਜੱਜ ਧਰਮ ਪਤਨੀ, ਜੱਜ ਅਮਰਦੀਪ ਸਿੰਘ ਤੇ ਜੱਜ ਪਰਵਿੰਦਰ ਕੌਰ ਬੈਂਸ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਇਲਾਹੀ ਕੀਰਤਨ ਸਰਵਨ ਕੀਤਾ | ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਭੌਰਾ ਸਾਹਿਬ ਤੇ ਪਵਿੱਤਰ ਬੇਰੀ ਦੇ ਦਰਸ਼ਨ ਕੀਤੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੇ ਐਡੀਸ਼ਨਲ ਮੈਨੇਜਰ ਬੇਰ ਸਾਹਿਬ ਚੈਂਚਲ ਸਿੰਘ ਆਹਲੀ ਨੇ ਯਾਦਗਾਰੀ ਤਸਵੀਰਾਂ ਤੇ ਗੁਰੂ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਤੇ ਜੀ ਆਇਆ ਕਿਹਾ | ਇਸ ਮੌਕੇ ਸੈਸ਼ਨ ਜੱਜ ਗੁਰਮੀਤ ਸਿੰਘ ਤੇ ਉਨ੍ਹਾਂ ਦੇ ਨਾਲ ਆਏ ਜੱਜ ਨੇ ਗੱਲਬਾਤ ਕਰਦਿਆਂ ਕਿਹਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਿਆ ਹੈ | ਉਨ੍ਹਾਂ ਨੇ ਕਿਹਾ ਇਸ ਪਵਿੱਤਰ ਅਸਥਾਨ ਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ | ਇਸ ਸਮੇਂ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੱਲ, ਭਾਈ ਹਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਢਪਈ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ <br/> ਅਗਲੀ ਖ਼ਬਰ ਡੀ. ਸੀ. ਦਫ਼ਤਰ ਦਰਜਾ ਚਾਰ ਕਰਮਚਾਰੀ ਯੂਨੀਅਨ ਵਲੋਂ ਨਵ-ਨਿਯੁਕਤ ਡੀ. ਸੀ. ਦਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।