15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਸਡਾਨਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸੀ. ਆਈ. ਏ. ਇੰਚਾਰਜ ਰਮਨ ਕੁਮਾਰ ਦੀ ਅਗਵਾਈ ਹੇਠ ਏ. ਐਸ. ਆਈ. ਜਸਬੀਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਵਰਿੰਦਰ ਸਿੰਘ ਵਾਸੀ ਪਿੰਡ ਲੱਖਣ ਖੋਲੇ ਹਾਲ ਵਾਸੀ ਪਿੰਡ ਬੂਟ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਤੇ ਉਹ ਇਕ ਬਲੈਰੋ ਗੱਡੀ 'ਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਦਾ ਹੈ | ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਕਥਿਤ ਦੋਸ਼ੀ ਵਰਿੰਦਰ ਸਿੰਘ ਨੂੰ ਕਾਬੂ ਕਰਨ ਉਪਰੰਤ ਉਸ ਦੀ ਗੱਡੀ 'ਚੋਂ ਪਲਾਸਟਿਕ ਦੇ ਕੈਨ ਅੰਦਰ ਰੱਖੀ ਹੋਈ ਕੁੱਲ 840 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਢਿਲਵਾਂ ਦਾ 8ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਐਸ. ਡੀ. ਐਮ. ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ-ਡੀ. ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।