14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਲਈ ਸਰਕਾਰ ਮੁਆਵਜ਼ਾ ਦੇਵੇ-ਐਚ. ਐਸ. ਵਾਲੀਆ

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ. ਵਾਲੀਆ ਨੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਦਿਨੀਂ ਕਪੂਰਥਲਾ ਤੇ ਹੋਰ ਜ਼ਿਲਿ੍ਹਆਂ 'ਚ ਭਾਰੀ ਬਾਰਿਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ੇ ਦੇ ਬੋਝ ਹੇਠ ਪਹਿਲਾਂ ਹੀ ਦੱਬੇ ਹੋਏ ਹਨ, ਉਲਟਾ ਬੇਮੌਸਮੀ ਬਾਰਸ਼ਾਂ ਨੇ ਕਿਸਾਨਾਂ ਦੀ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੀ ਇਸ ਸੰਕਟ ਦੀ ਘੜੀ ਬਾਂਹ ਫੜਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਆਏ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਤੇ ਜਿਹੜੇ ਲੋਕਾਂ ਨੂੰ ਮੁਆਵਜ਼ੇ ਦੀ ਕੁੱਝ ਰਕਮ ਵੀ ਮਿਲੀ ਹੈ ਉਹ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਨਹੀਂ ਕਰਦੀ |
ਪਿਛਲੀ ਖ਼ਬਰ ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀਆਂ ਦੇ ਪੰਜ ਕੇਸ ਪੰਜਾਬ ਤੋਂ ਬਾਹਰ ਸ਼ਿਫ਼ਟ ਕਰਨਾ ਨਿੰਦਣ ਯੋਗ-ਖਹਿਰਾ ਅਗਲੀ ਖ਼ਬਰ ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।