14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਡੈਣਵਿੰਡ ਅੱਡੇ ਤੋਂ ਬੇਹੋਸ਼ੀ ਦੀ ਹਾਲਤ ਮਿਲੀ ਬਜ਼ੁਰਗ ਮਹਿਲਾ, ਸਿਵਲ ਹਸਪਤਾਲ ਦਾਖ਼ਲ <br/>

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਡੈੈਣਵਿੰਡ ਅੱਡੇ 'ਤੇ ਬੇਹੋਸ਼ੀ ਦੀ ਹਾਲਤ 'ਚ ਪਈ ਇਕ ਅਣਪਛਾਤੀ ਬਜ਼ੁਰਗ ਔਰਤ ਨੂੰ ਪਿੰਡ ਵਾਸੀਆਂ ਨੇ ਦੇਰ ਰਾਤ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਇਸ ਸੰਬੰਧੀ ਪਿੰਡ ਫੂਲੇਵਾਲ ਦੇ ਪੰਚਾਇਤ ਮੈਂਬਰ ਜਸਕੀਰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਕੰਮ ਤੋਂ ਵਾਪਸ ਘਰ ਜਾ ਰਹੇ ਸਨ ਤਾਂ ਡੈਣਵਿੰਡ ਅੱਡੇ 'ਤੇ ਇਕ ਬਜ਼ੁਰਗ ਮਾਤਾ ਬੇਹੋਸ਼ੀ ਦੀ ਹਾਲਤ 'ਚ ਡਿੱਗੀ ਪਈ ਸੀ, ਜਿਸ ਨੂੰ ਪਿੰਡ ਪਿੰਡ ਡੈਣਵਿੰਡ ਦੇ ਹੋਰ ਲੋਕਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ ਹੈ | ਡਿਊਟੀ ਡਾ. ਜਸ਼ਨ ਵਲੋਂ ਬਜ਼ੁਰਗ ਮਹਿਲਾ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਬੱਸ ਤੋਂ ਡਿੱਗਣ ਕਾਰਨ ਬਜ਼ੁਰਗ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।