13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਲਾਸ ਇੰਚਾਰਜ ਪ੍ਰੋ. ਸੰਦੀਪ ਕੌਰ ਨੇ ਦੱਸਿਆ ਕਿ ਬੀ. ਏ. ਸਮੈਸਟਰ ਪਹਿਲਾ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਪਹਿਲਾ, ਵੰਦਨਾ ਰਾਵਤ ਤੇ ਕੋਮਲਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਦੂਜਾ ਤੇ ਹਰਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਾਲਜ ਦੀਆਂ ਹੋਣਹਾਰ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਨਤੀਜੇ ਕੇਵਲ ਅੰਕਾਂ ਦੀ ਪ੍ਰਾਪਤੀ ਨਹੀਂ ਸਗੋਂ ਉਨ੍ਹਾਂ ਦੀ ਲਗਨ, ਅਨੁਸ਼ਾਸਨ ਤੇ ਸਮਰਪਣ ਦੀ ਪ੍ਰਤੀਕਾਤਮਿਕ ਝਲਕ ਹਨ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਬੀ. ਏ. ਸਮੈਸਟਰ ਪਹਿਲਾ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ> ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਬਸਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਮੋਟਰਸਾਈਕਲ ਰੈਲੀ ਕੱਲ੍ਹ-ਹਰਿੰਦਰ ਸ਼ੀਤਲ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਹਰਵਿੰਦਰ ਸਿੰਘ ਲਵਲੀ ਵਾਲੀਆ ਨੂੰ ਉਦਯੋਗ ਵਿੰਗ ਤੇ ਸੁਖਬੀਰ ਸਿੰਘ ਕਿੰਨੜਾ ਨੂੰ ਵਪਾਰ ਵਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।