13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਲਿਟਲ ਏਾਜਲਸ ਕੋ ਐਡ ਸਕੂਲ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 13-04-2026
ਕਪੂਰਥਲਾ, 12 ਅਪ੍ਰੈਲ (ਵਿ.ਪ੍ਰ.)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ 'ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | 8ਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਵਿਸਾਖੀ ਨਾਲ ਸੰਬੰਧਿਤ ਤੇ 10ਵੀਂ ਜਮਾਤ ਦੀ ਵਿਦਿਆਰਥਣ ਅਵੀਕਾ ਨੇ ਡਾ. ਅੰਬੇਡਕਰ ਜੀਵਨ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ ਤੋਂ ਇਲਾਵਾ ਵਿਸਾਖੀ ਸੰਬੰਧੀ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਨਰਸਰੀ, ਕੇ. ਜੀ. ਦੇ ਨੰਨੇ੍ਹ ਮੁੰਨੇ ਬੱਚਿਆਂ ਨੇ ਵਿਸਾਖੀ ਸੰਬੰਧੀ ਗੀਤਾਂ 'ਤੇ ਭੰਗੜਾ ਪੇਸ਼ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਵਿਸਾਖੀ ਦੇ ਤਿਉਹਾਰ ਤੇ ਪੰਜਾਬੀ ਸੱਭਿਆਚਾਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਸਮਾਗਮ 'ਚ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ |
ਹੈਰੋਇਨ ਸਮੇਤ ਇਕ ਕਾਬੂ
ਕਪੂਰਥਲਾ, 12 ਅਪ੍ਰੈਲ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਹਰਦੇਵ ਸਿੰਘ ਨੇ ਪਿੰਡ ਭੀਲਾ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਯਾਦਵਿੰਦਰ ਸਿੰਘ ਉਰਫ਼ ਜਾਦੂ ਵਾਸੀ ਝੱਲ ਠੀਕਰੀਵਾਲ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਸਾਖੀ ਦੇ ਤਿਉਹਾਰ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਬਸਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਮੋਟਰਸਾਈਕਲ ਰੈਲੀ ਕੱਲ੍ਹ-ਹਰਿੰਦਰ ਸ਼ੀਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।