17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

12 ਹਜ਼ਾਰ ਮਿਲੀ ਲੀਟਰ ਨਾਜਾਇਜ਼ ਦੇਸੀ ਦਾਰੂ ਬਰਾਮਦ

ਅਜੀਤ ਡੈਸਕ 17-04-2026
ਸੁਭਾਨਪੁਰ, 16 ਅਪ੍ਰੈਲ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਇਕ ਖ਼ਾਲੀ ਪਏ ਪਲਾਟ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ. ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਸਿਮਰਨਪ੍ਰੀਤ ਸਿੰਘ ਤੇ ਥਾਣਾ ਸੁਭਾਨਪੁਰ ਦੇ ਐਸ. ਆਈ. ਜਸਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਪਿੰਡ ਬੂਟ ਵਿਖੇ ਪਹੁੰਚੇ ਤਾਂ ਇਕ ਖ਼ਾਲੀ ਪਏ ਪਲਾਟ ਵਿਚ ਪੀਲਾ ਪਲਾਸਟਿਕ ਦਾ ਬੁਰਾ ਪਿਆ ਦੇਖਿਆ | ਪੁਲਿਸ ਪਾਰਟੀ ਵਲੋਂ ਬੋਰੇ ਦੀ ਖ਼ੋਲ ਕੇ ਜਦੋਂ ਜਾਂਚ ਕੀਤੀ ਗਈ ਤਾਂ ਉਸ 'ਚ ਦੋ ਲੀਟਰ ਦੀਆਂ 8 ਪਲਾਸਟਿਕ ਦੀਆਂ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਨਾਲ ਭਰੀਆਂ ਹੋਈਆਂ ਬਰਾਮਦ ਹੋਈਆਂ | ਬੋਤਲਾਂ ਨੂੰ ਖ਼ੋਲ ਕੇ ਇਕ ਟੱਪ 'ਚ ਪਾ ਕੇ ਜਦੋਂ ਉਨ੍ਹਾਂ ਦੀ ਮਿਣਤੀ ਕੀਤੀ ਗਈ ਤਾਂ 12 ਹਜ਼ਾਰ ਮਿਲੀ ਲੀਟਰ ਸ਼ਰਾਬ ਬਰਾਮਦ ਕੀਤੀ ਗਈ | ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਬਠਿੰਡਾ 'ਚੋਂ ਤੀਜੇ ਸਥਾਨ 'ਤੇ ਆਉਣ ਵਾਲੀ ਲਕਸ਼ਿਤਾ ਨੂੰ ਵਿਧਾਇਕ ਮਾ. ਜਗਸੀਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਧਿ... ਅਗਲੀ ਖ਼ਬਰ ਪ੍ਰੇਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ •ਸਕੂਲ ਦੀ ਪ੍ਰਬੰਧਕ ਕਮੇਟੀ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।