17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

ਅਜੀਤ ਡੈਸਕ 17-04-2026
ਕਾਲਾ ਸੰਘਿਆਂ, 16 ਅਪ੍ਰੈਲ (ਸੰਘਾ)-ਸਥਾਨਕ ਕਸਬੇ ਦੇ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ ਦੇ ਵਿਸ਼ੇਸ਼ ਉੱਦਮ ਦੇ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਚੜ੍ਹਾਉਣ ਦੀ ਰਸਮ ਪੰਜ ਸਿੰਘਾਂ ਦੁਆਰਾ ਕੀਤੀ ਗਈ | ਇਸ ਸੇਵਾ 'ਚ ਕਾਲਜੀਏਟ ਪਿ੍ੰਸੀਪਲ ਰਜਿੰਦਰ ਕੌਰ, ਸਟਾਫ਼ ਮੈਂਬਰਜ਼ ਤੇ ਵਿਦਿਆਰਥੀਆਂ ਨੇ ਭਾਗ ਲਿਆ | ਗ੍ਰੰਥੀ ਸਿੰਘ ਦੁਆਰਾ ਨਿਸ਼ਾਨ ਸਾਹਿਬ ਚੜ੍ਹਾਉਣ ਤੋਂ ਉਪਰੰਤ ਸਰਬੱਤ ਦੇ ਭਲੇ ਤੇ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਖ਼ਾਲਸਾ ਪੰਥ ਦੀ ਸਿਰਜਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਤੇ ਸਾਨੂੰ ਸਾਰਿਆਂ ਨੂੰ ਇਸ 'ਤੇ ਮਾਣ ਹੈ | ਉਨ੍ਹਾਂ ਨੇ ਵਿਸਾਖੀ ਦੇ ਤਿਉਹਾਰ ਦੀ ਸਾਰਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਤੇ ਕਾਲਜੀਏਟ ਸਕੂਲ ਦਾ ਸਟਾਫ਼ ਤੇ ਹੋਰ ਹਾਜ਼ਰ ਸਨ |


ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਨੇ ਰਚਿਆ ਇਤਿਹਾਸ ਸੀ.ਬੀ.ਐਸ.ਈ. ਅਗਲੀ ਖ਼ਬਰ ਫਗਵਾੜਾ ਦੀ ਵਿਦਿਆਰਥਣ ਜਪਨੀਤ ਕੌਰ ਨੇ 99.4 ਪ੍ਰਤੀਸ਼ਤ ਅੰਕ ਕੀਤੇ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।