17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਭੁਲੱਥ, 16 ਅਪ੍ਰੈਲ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਕਲਾਸ ਦਸਵੀਂ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫੀਸਦੀ ਨਤੀਜਾ ਹਾਸਿਲ ਕੀਤਾ ਹੈ | ਇਨ੍ਹਾਂ ਨਤੀਜਿਆਂ 'ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿਚ ਏਕਮਪ੍ਰੀਤ ਕੌਰ ਨੇ 94.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸੁਖਪ੍ਰੀਤ ਕੌਰ ਨੇ 90.6 ਫੀਸਦੀ ਨਾਲ ਦੂਜਾ ਸਥਾਨ ਤੇ ਸੁਖਮਨਪ੍ਰੀਤ ਕੌਰ ਨੇ 89.2 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਉੱਚ ਗੁਣਵੱਤਾ ਵਾਲੀ ਸਿੱਖਿਆ ਤੇ ਚੰਗੀਆਂ ਸੰਸਕਾਰਾਂ ਦੇ ਪ੍ਰਸਾਰ ਲਈ ਵਚਨਬੱਧ ਹੈ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਸ ਸਕੂਲ ਬੇਗੋਵਾਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਫ਼ੀਸਦੀ ਅੰਕ ਪ੍ਰਾਪਤ ਕਰਕੇ ਸੋਮਿਆ ਨੇ 10ਵੀਂ ਕਲਾਸ 'ਚੋਂ ਜ਼ਿਲ੍ਹੇ ਕਪੂਰਥਲੇ 'ਚੋਂ ਦੂਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।