01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਵਾ ਲਾਲਵਾਨੀ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦਾ 10ਵੀਂ ਜਮਾਤ ਦਾ ਸੀ. ਬੀ. ਐਸ. ਈ. ਵਲੋਂ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨਿਕੁੰਜ ਅਰੋੜਾ ਨੇ 99.4 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਪ੍ਰਾਂਜਲ ਸੂਦ ਨੇ 98 ਫੀਸਦੀ ਅੰਕ ਲੈ ਕੇ ਦੂਜਾ ਤੇ ਪ੍ਰਭਨੂਰ ਕੌਰ ਨੇ 97.6 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੇ ਹਿਸਾਬ, ਸਮਾਜਿਕ ਸਿੱਖਿਆ, ਸੂਚਨਾ ਤਕਨਾਲੋਜੀ ਤੇ ਅੰਗਰੇਜ਼ੀ ਵਿਸ਼ੇ 'ਚ 100 ਅੰਕ, ਪੰਜਾਬੀ ਵਿਸ਼ੇ ਵਿਚ ਵੱਧ ਤੋਂ ਵੱਧ 99 ਅੰਕ, ਸਾਇੰਸ ਵਿਸ਼ੇ ਵਿਚ 98 ਅੰਕ ਤੇ ਹਿੰਦੀ ਵਿਸ਼ੇ ਵਿਚ 96 ਅੰਕ ਪ੍ਰਾਪਤ ਕੀਤੇ | ਸਕੂਲ ਦੀ ਪਿ੍ੰਸੀਪਲ ਡਾ. ਏਕਤਾ ਧਵਨ ਨੇ ਦੱਸਿਆ ਕਿ ਇਸ ਵਾਰ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਸਕੂਲ ਦੇ 62 ਵਿਦਿਆਰਥੀ ਬੈਠੇ ਸਨ ਤੇ ਸਾਰੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ 10ਵੀਂ ਜਮਾਤ ਦੇ ਵਧੀਆ ਨਤੀਜੇ ਦੀ ਖ਼ੁਸ਼ੀ 'ਚ ਵਿਦਿਆਰਥੀਆਂ ਤੇ ਸਟਾਫ਼ ਨਾਲ ਮਿਲ ਕੇ ਕੇਕ ਕੱਟਿਆ ਤੇ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਮਿਹਨਤੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਪਾਵਰਕਾਮ ਦੇ ਸਬ ਡਵੀਜ਼ਨ ਨੰਬਰ 1 ਤੇ ਸਬ ਡਵੀਜ਼ਨ ਨੰਬਰ 2 ਦੇ ਮੁਲਾਜ਼ਮਾਂ ਸਾਂਝੇ ਤੌਰ 'ਤੇ ਕੀਤੀ ਰੋਸ ਰੈਲੀ <br/> ਅਗਲੀ ਖ਼ਬਰ ਅਜਨਾਲਾ ਨੇੜੇ ਸੱਕੀ ਨਾਲੇ 'ਚੇ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।