01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦਾ ਅਕਾਦਮਿਕ ਸਾਲ 2025-26 ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਪਹਿਲਾ, ਮੁਸਕਾਨ ਪ੍ਰੀਤ ਨੇ ਦੂਜਾ ਤੇ ਅਵਨੀਤ ਨੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਡਾ. ਹਿਨਾ ਅਰੋੜਾ ਨੇ ਦੱਸਿਆ ਕਿ ਜਸਪ੍ਰੀਤ ਕੌਰ ਨੇ ਸਮਾਜਿਕ ਸਿੱਖਿਆ ਵਿਸ਼ੇ ਵਿਚ 99 ਅੰਕ, ਪੰਜਾਬੀ 'ਚ 97 ਅੰਕ, ਅੰਗਰੇਜ਼ੀ ਵਿਚ 96 ਅੰਕ ਤੇ ਆਈ.ਟੀ. ਵਿਚ 91 ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਮੁਸਕਾਨਪ੍ਰੀਤ ਕੌਰ ਨੇ ਅੰਗਰੇਜ਼ੀ ਵਿਚ 97 ਅੰਕ, ਸਮਾਜਿਕ ਸਿੱਖਿਆ ਤੇ ਆਈ.ਟੀ. ਵਿਚ 93 ਅੰਕ, ਪੰਜਾਬੀ ਵਿਚ 90 ਤੇ ਅਵਨੀਤ ਕੌਰ ਨੇ ਪੰਜਾਬੀ ਵਿਚ 99 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਡਾ. ਹਿਨਾ ਅਰੋੜਾ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਦੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ 'ਚ ਆਉਣ ਵਾਲੀਆਂ ਚਣੌਤੀਆਂ ਦਾ ਸਾਹਮਣਾ ਕਰਦੇ ਸਫ਼ਲਤਾ ਵੱਲ ਵਧਦੇ ਰਹਿਣ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਨੂੰ ਸੱਜਣ ਸਿੰਘ ਚੀਮਾ ਵਲੋਂ ਸ਼ਰਧਾਂਜਲੀਆ ਭੇਟ <br/> ਅਗਲੀ ਖ਼ਬਰ ਮਾਪਦੰਡਾਂ 'ਚ ਛੋਟ ਦੇਣ ਦੇ ਫ਼ੈਸਲੇ ਤੋਂ ਬਾਅਦ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ 'ਚ ਤੇਜ਼ੀ ਆਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।