01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲੱਖਣ ਕੇ ਪੱਡਾ ਫੋਕਲ ਪੁਆਇੰਟ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ <br/>

ਅਜੀਤ ਡੈਸਕ 18-04-2026
ਸੁਭਾਨਪੁਰ, 17 ਅਪ੍ਰੈਲ (ਸਤਨਾਮ ਸਿੰਘ) ਸੁਭਾਨਪੁਰ ਦੇ ਨਜ਼ਦੀਕ ਲੱਖਣ ਕੇ ਪੱਡਾ ਵਿਖੇ ਫੋਕਲ ਪੁਆਇੰਟ ਦਾਣਾ ਮੰਡੀ ਵਿਖੇ ਬੀਤੇ ਕੱਲ੍ਹ ਵਿਸਾਖੀ ਵਾਲੇ ਪਵਿੱਤਰ ਦਿਹਾੜੇ ਤੇ ਸਮੂਹ ਆੜ੍ਹਤੀਆਂ ਵੱਲੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਗਈ | ਇਸ ਮੌਕੇ ਆੜ੍ਹਤੀ ਅਮਰੀਕ ਸਿੰਘ ਬਰਾੜ, ਆੜ੍ਹਤੀ ਸੋਹਣ ਸਿੰਘ ਪੱਡਾ ਨੇ ਦੱਸਿਆ ਕਿ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਮੂਹ ਆੜ੍ਹਤੀਆਂ ਵੱਲੋਂ ਕਣਕ ਦੀ ਖ਼ਰੀਦ ਕਰਨ ਵਿਚ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਵੀਰ ਵੀ ਆਪਣੀ ਹਾੜੀ ਦੀ ਫ਼ਸਲ ਕਣਕ ਨੂੰ ਚੰਗੀ ਤਰਾਂ ਪਕਾ ਕੇ ਫਿਰ ਹੀ ਮੰਡੀ ਵਿਚ ਲੈ ਕੇ ਆਉਣ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਵੀਰ ਹਾਜ਼ਰ ਸਨ |

ਪਿਛਲੀ ਖ਼ਬਰ ਸਬਜ਼ੀਆਂ ਵਾਲੇ ਫੀਡਰਾਂ 'ਤੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ-ਕਿਸਾਨ ਆਗੂ <br/> ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਨੂੰ ਸੱਜਣ ਸਿੰਘ ਚੀਮਾ ਵਲੋਂ ਸ਼ਰਧਾਂਜਲੀਆ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।