01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਬਜ਼ੀਆਂ ਵਾਲੇ ਫੀਡਰਾਂ 'ਤੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ-ਕਿਸਾਨ ਆਗੂ <br/>

ਅਜੀਤ ਡੈਸਕ 18-04-2026
ਡਡਵਿੰਡੀ, 17 ਅਪ੍ਰੈਲ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦਿਲਾਂ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ, ਜ਼ੋਨ ਸਕੱਤਰ ਬਲਵੀਰ ਸਿੰਘ ਡੱਲਾ, ਜ਼ੋਨ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਮੁਹੱਬਲੀਪੁਰ, ਪ੍ਰੈੱਸ ਸਕੱਤਰ ਲਖਵਿੰਦਰ ਸਿੰਘ ਚੰਦੀ ਅਤੇ ਤਰਜਿੰਦਰ ਸਿੰਘ ਮੁਹੱਬਲੀਪੁਰ ਨੇ ਕਿਹਾ ਹੈ ਕਿ ਸਬਜ਼ੀਆਂ ਵਾਲੇ ਫੀਡਰਾਂ 'ਤੇ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਦੋਨਾਂ ਖੇਤਰ ਵਿਚ ਲੱਗੀ ਹੋਈ ਮੱਕੀ, ਖ਼ਰਬੂਜ਼ੇ, ਹਦਵਾਣੇ ਤੇ ਮਿਰਚਾਂ ਆਦਿ ਦੀ ਫ਼ਸਲ ਦੀ ਜ਼ਰੂਰਤ ਅਨੁਸਾਰ ਸਿੰਚਾਈ ਕੀਤੀ ਜਾ ਸਕੇ | ਕਿਸਾਨਾਂ ਆਗੂਆਂ ਨੇ ਕਿਹਾ ਕਿ ਇਲਾਕੇ ਭਰ ਦੇ ਪਿੰਡਾਂ ਵਿਚ ਮੋਟਰਾਂ 'ਤੇ ਸਿਰਫ਼ ਚਾਰ ਘੰਟੇ ਬਿਜਲੀ ਸਪਲਾਈ ਮਿਲਦੀ ਹੈ ਉਹ ਵੀ ਪਾਵਰ ਕੱਟ ਕਾਰਨ ਪੂਰੀ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਪਾਸੋਂ ਇਲਾਕੇ ਭਰ ਵਿਚ ਸਬਜ਼ੀ ਵਾਲੇ ਫੀਡਰਾਂ ਦੇ ਨਿਰੰਤਰ 8 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਤਾਂ ਜੋ ਮੱਕੀ, ਖ਼ਰਬੂਜ਼ਾ ਅਤੇ ਹਦਵਾਣੇ ਦੀ ਫ਼ਸਲ ਦੀ ਸਿੰਚਾਈ ਠੀਕ ਤਰੀਕੇ ਨਾਲ ਕੀਤੀ ਜਾ ਸਕੇ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ |

ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਲੱਖਣ ਕੇ ਪੱਡਾ ਫੋਕਲ ਪੁਆਇੰਟ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।