31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਰਬਾਬਸਰ ਭਰੋਆਣ ਵਿਖੇ ਵਿਸਾਖੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ <br/>

ਅਜੀਤ ਡੈਸਕ 18-04-2026
ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ)-ਗੁਰਦੁਆਰਾ ਸ੍ਰੀ ਰਬਾਬਸਰ ਭਰੋਆਣਾ ਵਿਖੇ ਵਿਸਾਖੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਥ ਪ੍ਰਸਿੱਧ ਹਜੂਰੀ ਰਾਗੀਆਂ, ਕਥਾ ਵਾਚਕਾਂ ਤੇ ਕਵੀਸ਼ਰੀਆਂ ਵਲੋਂ ਗੁਰਬਾਣੀ ਕਥਾ ਤੇ ਕੀਰਤਨ ਕੀਤਾ | ਉਪਰੰਤ ਸੰਗਤਾਂ ਨੂੰ ਵਿਸਾਖੀ ਨੂੰ ਸੰਬੰਧਿਤ ਇਤਿਹਾਸ ਸੁਣਾਇਆ | ਇਕ ਪਾਸੇ ਨਿਹੰਗ ਸਿੰਘ ਵਲੋਂ ਸ਼ਰਦਈ ਦੇ ਲੰਗਰ ਲਗਾਏ ਗਏ ਜਦਕਿ ਦੂਜੇ ਪਾਸੇ ਲੰਗਰ ਹਾਲ ਵਿਚ ਚਾਹ-ਪਕੌੜੇ, ਮਠਿਆਈਆਂ ਤੋਂ ਇਲਾਵਾ ਅਤੁੱਟ ਲੰਗਰ ਵਰਤਾਏ ਗਏ | ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਦੇ ਪਾਵਨ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਕੀਰਤਨ ਸਰਵਣ ਕੀਤਾ | ਇਸ ਮੌਕੇ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲਿਆਂ ਦੀਆਂ ਸੰਗਤਾਂ ਵਲੋਂ ਵੀ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ | ਬਾਬਾ ਭਜਨ ਸਿੰਘ ਤੇ ਹੋਰ ਸੰਤਾਂ ਮਹਾਂਪੁਰਖਾਂ ਵਲੋਂ ਇਸ ਮੌਕੇ ਸੰਗਤਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਜਥੇ. ਸ਼ਮਸ਼ੇਰ ਸਿੰਘ ਭਰੋਆਣਾ, ਸਰਪੰਚ ਬਲਵੀਰ, ਸਾਬਕਾ ਸਰਪੰਚ ਸਰੂਪ ਸਿੰਘ, ਸੁਖਵਿੰਦਰ ਸਿੰਘ ਕਾਲੀ, ਗੁਰਮੇਜ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ, ਕਿਰਪਾ ਸਿੰਘ, ਗੁਰਚਰਨ ਸਿੰਘ ਚੰਨ, ਤਰਨਜੀਤ ਸਿੰਘ, ਸਵਰਨ ਸਿੰਘ, ਤਰਸੇਮ ਸਿੰਘ, ਡਾ. ਨਿਰਮਲ ਸਿੰਘ, ਬਲਵਿੰਦਰ ਸਿੰਘ ਨੰਬਰਦਾਰ ਗਿਆਨ ਸਿੰਘ ਸ਼ੇਖਮਾਂਗਾ, ਨਿੰਦਰ ਸਿੰਘ, ਸੁਖਦੇਵ ਸਿੰਘ, ਨਿੰਦਰ ਸਿੰਘ, ਕਰਨੈਲ ਸਿੰਘ ਆਦਿ ਲੰਗਰ ਦੀ ਸੇਵਾ ਵਿਚ ਸ਼ਾਮਿਲ ਸਨ |

ਪਿਛਲੀ ਖ਼ਬਰ ਬਾਬਾ ਗਧੀਆ ਪੁਲੀ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ, ਪੁਲਿਸ ਵਲੋਂ ਜਾਂਚ ਸ਼ੁਰੂ ਅਗਲੀ ਖ਼ਬਰ ਅਮਰੀਕਾ-ਇਜ਼ਰਾਈਲ ਵਲੋਂ ਈਰਾਨ ਵਿਰੁੱਧ ਵਿੱਢੀ ਜੰਗ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਦੀ ਕਨਵੈਨਸ਼ਨ ਤੇ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।