31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਸਾਹਿਬ ਦੀ ਜੈਅੰਤੀ 'ਤੇ ਭੇਟ ਕੀਤੇ ਸ਼ਰਧਾ ਦੇ ਫੁੱਲ

ਡਾ. ਅੰਬੇਡਕਰ ਪਾਰਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕਰਨ ਲਈ ਪਹੁੰਚੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਆਪਣੀ ਅਕਾਲੀ ਦਲ ਦੀ ਟੀਮ ਨਾਲ | ਤਸਵੀਰ : ਵਾਲੀਆ <br/> 18-04-2026
ਫਗਵਾੜਾ, 17 ਅਪ੍ਰੈਲ (ਅਸ਼ੋਕ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ 135ਵੇਂ ਜਨਮ ਦਿਨ ਮੌਕੇ ਉਨ੍ਹਾਂ ਦੇ ਬੁੱਤ 'ਤੇ ਸ਼੍ਰੋਮਣੀ ਅਕਾਲੀ ਦਲ ਫਗਵਾੜਾ ਦੇ ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਸੂਬਾ ਕੋਰ ਕਮੇਟੀ ਮੈਂਬਰ ਉਦਯੋਗ ਵਿੰਗ ਦੀ ਅਗਵਾਈ ਹੇਠ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਡਾ. ਅੰਬੇਡਕਰ ਪਾਰਕ ਗੁਰੂ ਹਰਿਗੋਬਿੰਦ ਨਗਰ ਵਿਖੇ ਸਥਾਪਤ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਨ ਉਪਰੰਤ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਊਚ-ਨੀਚ ਤੇ ਜਾਤੀ ਭੇਦ ਤੋਂ ਮੁਕਤ ਜਿਸ ਸਮਾਜ ਦੀ ਗੱਲ ਕੀਤੀ ਹੈ, ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਉਸ 'ਤੇ ਡਟ ਕੇ ਪਹਿਰਾ ਦੇ ਰਿਹਾ ਹੈ, ਕਿਉਂਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕਰਦੇ ਸਮੇਂ ਇਸੇ ਫਲਸਫੇ ਨੂੰ ਮੁੱਖ ਰੱਖਿਆ ਸੀ ਤੇ ਜਾਤੀਆਂ ਵਿਚ ਵੰਡੇ ਹੋਏ ਸਮਾਜ ਨੂੰ ਖੰਡੇ-ਬਾਟੇ ਦੇ ਅੰਮਿ੍ਤ ਦੀ ਦਾਤ ਬਖਸ਼ਦਿਆਂ ਇੱਕ ਸੂਤਰ ਵਿਚ ਪਰੋਇਆ ਸੀ | ਖੁਰਾਣਾ ਨੇ ਕਿਹਾ ਕਿ ਸੂਬੇ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਐਸ. ਸੀ. ਭਾਈਚਾਰੇ ਨੂੰ ਸਰਕਾਰ ਵਿਚ ਪੂਰਾ ਮਾਣ ਸਨਮਾਣ ਦਿੱਤਾ ਜਾਵੇਗਾ | ਇਸ ਮੌਕੇ ਸੂਬਾਈ ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਲਵਲੀ ਵਾਲੀਆ, ਬਲਜੀਤ ਸਿੰਘ ਵਾਲੀਆ, ਸੁਖਦੀਪ ਸਿੰਘ ਵਾਲੀਆ, ਬੀਬੀ ਸਰਬਜੀਤ ਕੌਰ, ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਸੁਖਬੀਰ ਸਿੰਘ ਕਿੰਨੜਾ, ਪਰਮਜੀਤ ਸਿੰਘ ਆਜਾਦ, ਕੁਲਵਿੰਦਰ ਸਿੰਘ ਕਿੰਦਾ, ਝਿਰਮਲ ਸਿੰਘ ਭਿੰਡਰ, ਗੁਰਸਿਮਰ ਸਿੰਘ, ਜਸਵਿੰਦਰ ਸਿੰਘ ਭਗਤਪੁਰਾ, ਅਮਨਦੀਪ ਸਿੰਘ, ਸੁਰਿੰਦਰ ਪਾਹਵਾ, ਬਲਵੀਰ ਖਲਵਾੜਾ, ਪ੍ਰਦੀਪ ਸਿੰਘ, ਵਿਸੂ ਆਦਿ ਹਾਜਰ ਸਨ |
ਪਿਛਲੀ ਖ਼ਬਰ ਮੋਬਾਈਲ ਫ਼ੋਨ ਰਾਹੀਂ ਆਨਲਾਈਨ ਠੱਗੀ ਮਾਰਨ ਵਾਲਿਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਬਾਬਾ ਗਧੀਆ ਪੁਲੀ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ, ਪੁਲਿਸ ਵਲੋਂ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।