31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੋਬਾਈਲ ਫ਼ੋਨ ਰਾਹੀਂ ਆਨਲਾਈਨ ਠੱਗੀ ਮਾਰਨ ਵਾਲਿਆਂ ਵਿਰੁੱਧ ਕੇਸ ਦਰਜ

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਸਡਾਨਾ)-ਮੋਬਾਈਲ ਫ਼ੋਨ ਰਾਹੀਂ ਆਨਲਾਈਨ ਠੱਗੀ ਮਾਰਨ ਦੇ ਸੰਬੰਧੀ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੱੁਧ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ 'ਚ ਦਿਲਰੋਜ ਸਿੰਘ ਵਾਸੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਸ ਨੂੰ ਨਾਮਲੂਮ ਵਿਅਕਤੀਆਂ ਵਲੋਂ ਵੱਖ-ਵੱਖ ਨੰਬਰਾਂ 'ਤੇ ਫ਼ੋਨ ਕਰਕੇ ਰਿਵਰਸ ਟਰਾਂਜੈਕਸ਼ਨ ਦਾ ਝਾਂਸਾ ਦੇ ਕੇ ਉਸ ਨਾਲ ਕਰੀਬ 4 ਲੱਖ 43 ਹਜ਼ਾਰ ਰੁਪਏ ਦੀ ਆਨਲਾਈਨ ਠੱਗੀ ਮਾਰੀ | ਜਿਸ ਤਹਿਤ ਥਾਣਾ ਸਾਈਬਰ ਕ੍ਰਾਈਮ ਨੇ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ. ਆਈ. ਸੂਰਤ ਸਿੰਘ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਸਾਹਿਬ ਦੀ ਜੈਅੰਤੀ 'ਤੇ ਭੇਟ ਕੀਤੇ ਸ਼ਰਧਾ ਦੇ ਫੁੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।