31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਜੇ ਬਬਲਾ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਤੇ ਹਰਜਿੰਦਰ ਸਿੰਘ ਖਾਨੋਵਾਲ ਹਲਕਾ ਦਿਹਾਤੀ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨਾਲ ਵਿਚਾਰ ਵਟਾਂਦਰਾ ਕਰਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਨੇ ਸੀਨੀਅਰ ਅਕਾਲੀ ਆਗੂ ਅਜੇ ਬਬਲਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਹਲਕਾ ਸ਼ਹਿਰੀ ਦਾ ਪ੍ਰਧਾਨ ਤੇ ਪਿੰਡ ਖਾਨੋਵਾਲ ਦੇ ਸਰਪੰਚ ਹਰਵਿੰਦਰ ਸਿੰਘ ਖਾਨੋਵਾਲ ਨੂੰ ਹਲਕਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ | ਐਚ. ਐਸ. ਵਾਲੀਆ ਨੇ ਦੋਹਾਂ ਆਗੂਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕਿਹਾ ਤਾਂ ਜੋ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਈ ਜਾ ਸਕੇ | ਉਨ੍ਹਾਂ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਲੇ ਸ਼ਿਕਵੇ ਭੁਲਾਕੇ ਇਕਜੁੱਟ ਹੋਣ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ | ਇਸੇ ਦੌਰਾਨ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹੇ ਦੇ ਸਰਪ੍ਰਸਤ ਤੇ ਜਨਰਲ ਕੌਂਸਲ ਦੇ ਮੈਂਬਰ ਹਰਬੰਸ ਸਿੰਘ ਵਾਲੀਆ ਨੇ ਅਜੇ ਬਬਲਾ ਤੇ ਹਰਜਿੰਦਰ ਸਿੰਘ ਖਾਨੋਵਾਲ ਨੂੰ ਕ੍ਰਮਵਾਰ ਸ਼ਹਿਰੀ ਤੇ ਦਿਹਾਤੀ ਹਲਕੇ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਆਸ ਜਾਹਿਰ ਕੀਤੀ ਕਿ ਦੋਵੇਂ ਆਗੂ ਵੱਡੀ ਗਿਣਤੀ ਵਿਚ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਜੋੜਣਗੇ | ਇਸ ਮੌਕੇ ਨਵਨਿਯੁਕਤ ਆਗੂਆਂ ਅਜੇ ਬਬਲਾ ਤੇ ਹਰਜਿੰਦਰ ਸਿੰਘ ਖਾਨੋਵਾਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐਚ. ਐਸ. ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਇਮਾਨਦਾਰੀ ਤੇ ਸਮਰਪਣ ਦਾ ਭਾਵਨਾ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਸਰਕਾਰੀ ਕਾਲਜ ਦੇ ਕਾਮਰਸ ਵਿਭਾਗ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।