31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਕੱਤਰ ਸਿੰਘ ਬੱਲ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ)-ਸਕੱਤਰ ਸਿੰਘ ਬੱਲ ਪੀ. ਸੀ. ਐਸ. ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ | ਇਸ ਤੋਂ ਪਹਿਲਾਂ ਉਹ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਵਜੋਂ ਚੰਡੀਗੜ੍ਹ ਵਿਚ ਤਾਇਨਾਤ ਸਨ | ਅਹੁਦਾ ਸੰਭਾਲਣ ਤੋਂ ਬਾਅਦ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਤੇ ਲੋਕਾਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਗੇ | ਇਥੇ ਵਰਨਣਯੋਗ ਹੈ ਕਿ ਕਪੂਰਥਲਾ ਦੀ ਪਹਿਲੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ ਦਾ ਪੰਜਾਬ ਸਰਕਾਰ ਵਲੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਤਾਇਨਾਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪੀ. ਐਸ. ਟੈੱਟ ਦਾ ਪੇਪਰ ਜ਼ਿਲ੍ਹਾ ਹੈੱਡਕੁਆਰਟਰ 'ਚ ਤਬਦੀਲ ਕੀਤਾ ਜਾਵੇ-ਪਰਮਿੰਦਰ ਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।