30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

60 ਲੱਖ ਦੀ ਲਾਗਤ ਨਾਲ ਉਸਾਰੇ ਥਾਪਰ ਮਾਡਲ ਛੱਪੜ ਤੇ ਧਰਮਸ਼ਾਲਾ ਦਾ ਚੀਮਾ ਵਲੋਂ ਉਦਘਾਟਨ <br/>

ਅਜੀਤ ਡੈਸਕ 18-04-2026
ਸੁਲਤਾਨਪੁਰ ਲੋਧੀ, 17 ਅਪ੍ਰੈਲ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਠੱਟਾ ਨਵਾਂ ਵਿਖੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ 60 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਆਧੁਨਿਕ ਥਾਪਰ ਮਾਡਲ ਛੱਪੜ ਤੇ ਧਰਮਸ਼ਾਲਾ ਦਾ ਉਦਘਾਟਨ ਹਲਕਾ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ | ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਯਤਨਾਂ ਨਾਲ ਸੁਲਤਾਨਪੁਰ ਲੋਧੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਹਲਕੇ ਅੰਦਰ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਤੇ ਇਸ ਵਿਚੋਂ ਬਹੁਤੀਆਂ ਸੜਕਾਂ ਤਿਆਰ ਹੋ ਚੁੱਕੀਆਂ ਹਨ | ਉਨ੍ਹਾਂ ਨੇ ਕਿਹਾ ਇਸ ਸਾਲ ਵਿਚ ਹਰ ਡੇਰੇ ਤੱਕ ਸੜਕ ਬਣਾ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਪਿੰਡ ਠੱਟਾ ਨਵਾਂ ਦੀ ਸਮੁੱਚੀ ਪੰਚਾਇਤ ਵੱਲੋਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠ ਥੋੜੇ੍ਹ ਸਮੇਂ ਵਿਚ ਜੋ ਵਿਕਾਸ ਕਾਰਜ ਕਰਵਾਏ ਹਨ ਉਸ ਦੀ ਮਿਸਾਲ ਕਿਤੇ ਨਹੀਂ ਮਿਲਦੀ | ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਪਿੰਡ ਠੱਟਾ ਨਵਾਂ ਨੂੰ ਗਰਾਂਟਾਂ ਪੱਖੋਂ ਕਿਸੇ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਪਿੰਡ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਪਿੰਡ ਵਿਚ ਆਧੁਨਿਕ ਸਟੇਡੀਅਮ, ਕਮਿਊਨਿਟੀ ਹਾਲ ਜਲਦ ਹੀ ਤਿਆਰ ਹੋ ਜਾਣਗੇ | ਇਸ ਮੌਕੇ ਪਿੰਡ ਵਾਸੀਆਂ ਨੇ ਸੱਜਣ ਸਿੰਘ ਚੀਮਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਟੋਡਰਵਾਲ, 'ਆਪ' ਆਗੂ ਲਖਵੀਰ ਸਿੰਘ, ਸਵਰਨ ਸਿੰਘ ਦੋਹਾ ਕਤਰ, ਗੁਲਜ਼ਾਰ ਸਿੰਘ ਮੋਮੀ, ਪ੍ਰੋ. ਬਲਬੀਰ ਸਿੰਘ ਮੋਮੀ, ਕਵੀਸ਼ਰ ਸੁਖਵਿੰਦਰ ਸਿੰਘ ਮੋਮੀ, ਪ੍ਰੀਤਮ ਸਿੰਘ ਮਾੜਾ, ਚਰਨਜੀਤ ਸਿੰਘ ਮੋਮੀ ਲਵਪ੍ਰੀਤ ਸਿੰਘ ਰਾਜਾ, ਸੀਮਾ ਰਾਣੀ, ਨਰਿੰਦਰ ਕੌਰ, ਦਲਜੀਤ ਸਿੰਘ, ਨਛੱਤਰ ਸਿੰਘ ਸੱਤੂ, ਮਾਸਟਰ ਮਹਿੰਗਾ ਸਿੰਘ, ਮਾਸਟਰ ਦਲਬੀਰ ਸਿੰਘ, ਫੁੰਮਣ ਸਿੰਘ ਚੀਨੀਆ, ਰੁਸਤਮ ਮੋਮੀ, ਸਾਹਿਬ ਸੌਂਦ, ਦਲਜੀਤ ਸਿੰਘ ਲਾਡੀ ਬੁੱਢਿਆਂ ਦਾ, ਪਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੰਡੀ 'ਚ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਪੰਡੋਰੀ ਵਿਖੇ ਮਿਲਿਆ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਬਜ਼ੁਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।