30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿਚ ਉਲਝਾਉਣ ਦੀ ਸਖ਼ਤ ਨਿਖੇਧੀ <br/>

ਅਜੀਤ ਡੈਸਕ 18-04-2026
ਸੁਲਤਾਨਪੁਰ ਲੋਧੀ, 17 ਅਪ੍ਰੈਲ (ਪ.ਪ.)-ਸਰਕਾਰ ਤੇ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਲਗਾਤਾਰ ਲਗਾਈਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ, ਅਵਤਾਰ ਸਿੰਘ, ਪ੍ਰਦੀਪ ਸਿੰਘ ਘੁੰਮਾਣ, ਧਰਮਿੰਦਰ ਮੱਲ੍ਹੀ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਅਧਿਆਪਕਾਂ ਨੂੰ ਬੀ.ਐਲ.ਓ. ਡਿਊਟੀਆਂ ਤੇ ਹੁਣ 'ਐਸ.ਆਈ.ਆਰ. ਵਰਗੇ ਕੰਮਾਂ ਲਈ ਸਕੂਲਾਂ ਵਿਚੋਂ ਬਾਹਰ ਭੇਜ ਕੇ ਬੱਚਿਆਂ ਦੀ ਪੜ੍ਹਾਈ ਦਾ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਈ ਸਕੂਲਾਂ ਵਿਚ ਤਾਂ ਹਾਲਤ ਇੰਨੀ ਗੰਭੀਰ ਹੈ ਕਿ 75 ਤੋਂ 80 ਫ਼ੀਸਦੀ ਅਧਿਆਪਕ ਮਰਦਮਸ਼ੁਮਾਰੀ ਤੇ ਹੋਰ ਡਿਊਟੀਆਂ ਕਾਰਨ ਸਕੂਲ ਤੋਂ ਬਾਹਰ ਰਹਿਣਗੇ | ਆਗੂਆਂ ਨੇ ਕਿਹਾ ਕਿ ਇਹ ਸਮਾਂ ਸਕੂਲਾਂ ਵਿਚ ਨਵੇਂ ਦਾਖ਼ਲਿਆਂ ਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਦਾ ਹੈ | ਜੇਕਰ ਅਧਿਆਪਕ ਹੀ ਸਕੂਲਾਂ ਵਿਚ ਮੌਜੂਦ ਨਹੀਂ ਰਹਿਣਗੇ, ਤਾਂ ਨਵੇਂ ਦਾਖ਼ਲੇ ਕਿਵੇਂ ਹੋਣਗੇ ਤੇ ਕਲਾਸਾਂ ਕਿਵੇਂ ਲੱਗਣਗੀਆਂ? ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਇਹ ਫ਼ੈਸਲੇ ਸਿੱਧੇ ਤੌਰ 'ਤੇ ਸਰਕਾਰੀ ਸਕੂਲਾਂ ਨੂੰ ਫ਼ੇਲ੍ਹ ਕਰਨ ਦੀ ਸਾਜ਼ਿਸ਼ ਜਾਪਦੇ ਹਨ | ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਕੰਮ ਲਿਆ ਜਾਵੇ ਅਤੇ ਸਾਰੀਆਂ ਗੈਰ-ਵਿੱਦਿਅਕ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ | ਬੀ.ਐਲ.ਓ. ਅਤੇ ਮਰਦਮਸ਼ੁਮਾਰੀ ਵਰਗੇ ਕੰਮਾਂ ਲਈ ਬੇਰੁਜ਼ਗਾਰ ਨੌਜਵਾਨਾਂ ਦੀਆਂ ਸੇਵਾਵਾਂ ਲਈਆਂ ਜਾਣ | ਸਕੂਲਾਂ ਵਿਚ ਅਧਿਆਪਕਾਂ ਦੀ ਮੌਜੂਦਗੀ ਯਕੀਨੀ ਬਣਾਈ ਜਾਵੇ ਤਾਂ ਜੋ ਗ਼ਰੀਬ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ | ਇਸ ਮੌਕੇ ਅਮਨਦੀਪ ਸਿੰਘ ਜੱਬੋਵਾਲ, ਅਸ਼ਵਨੀ ਕੁਮਾਰ, ਸੁਖਨਿੰਦਰ ਸਿੰਘ, ਮਨਜਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਯੋਗੇਸ਼ ਸ਼ੋਰੀ, ਬਲਜੀਤ ਸਿੰਘ ਟਿੱਬਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਐਮ-ਸਟਾਰ ਐਪ ਰਾਹੀਂ ਹਾਜ਼ਰੀ ਦਾ ਸਖ਼ਤ ਵਿਰੋਧ ਅਗਲੀ ਖ਼ਬਰ ਮੰਡੀ 'ਚ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।