30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਐਮ-ਸਟਾਰ ਐਪ ਰਾਹੀਂ ਹਾਜ਼ਰੀ ਦਾ ਸਖ਼ਤ ਵਿਰੋਧ

ਅਜੀਤ ਡੈਸਕ 18-04-2026
ਖਲਵਾੜਾ, 17 ਅਪ੍ਰੈਲ (ਮਨਦੀਪ ਸਿੰਘ ਸੰਧੂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪੈੱ੍ਰਸ ਸਕੱਤਰ ਗਣੇਸ਼ ਭਗਤ ਤੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਇਕ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਐਮ-ਸਟਾਰ ਐਪ ਰਾਹੀਂ ਅਧਿਆਪਕਾਂ ਦੀ ਹਾਜ਼ਰੀ ਲਗਾਉਣ ਦਾ ਫ਼ੈਸਲਾ ਸੰਵਿਧਾਨ ਦੀ ਧਾਰਾ 21ਤਹਿਤ ਮਿਲੇ ਨਿਜਤਾ ਦੇ ਅਧਿਕਾਰ ਤੇ ਸੁਪਰੀਮ ਕੋਰਟ ਦੇ ਇਤਿਹਾਸਿਕ ਫ਼ੈਸਲੇ ਜਿਸ 'ਚ ਕਿਸੇ ਵੀ ਵਿਅਕਤੀ ਦੀ ਨਿੱਜਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ, ਦੀ ਸਿੱਧੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਐਪ ਰਾਹੀਂ ਲੋਕੇਸ਼ਨ ਟਰੇਸ ਕਰਨਾ ਅਧਿਆਪਕਾਂ ਦੀ ਨਿੱਜੀ ਆਜ਼ਾਦੀ 'ਤੇ ਹਮਲਾ ਹੈ | ਉਨ੍ਹਾਂ ਦੱਸਿਆ ਕਿ ਸੂਬੇ ਵਿਚ ਸੈਂਕੜਿਆਂ ਦੀ ਤਾਦਾਦ ਵਿਚ ਪਿ੍ੰਸੀਪਲ, ਹੈੱਡ ਮਾਸਟਰ ਤੇ ਬੀ. ਪੀ. ਓਜ਼ ਦੀਆਂ ਪੋਸਟਾਂ ਖ਼ਾਲੀ ਹਨ, ਜਿਸ ਕਾਰਨ ਪ੍ਰਬੰਧਕੀ ਢਾਂਚਾ ਪਹਿਲਾਂ ਹੀ ਪ੍ਰਭਾਵਿਤ ਹੈ | ਆਗੂਆਂ ਨੇ ਕਿਹਾ ਜਿਹੜੇ ਕੰਪਿਊਟਰ ਅਧਿਆਪਕ ਡੈਪੂਟੇਸ਼ਨ 'ਤੇ ਇੱਕ ਤੋਂ ਦੂਜੇ ਸਕੂਲ ਵਿਚ ਜਾਂਦੇ ਹਨ, ਉਨ੍ਹਾਂ ਦੀ ਹਾਜ਼ਰੀ ਲਗਾਉਣ ਦਾ ਇਸ ਐਪ ਵਿਚ ਕੋਈ ਸਪੱਸ਼ਟ ਪ੍ਰਬੰਧ ਨਹੀਂ ਹੈ | ਇਸੇ ਤਰ੍ਹਾਂ ਬੀ. ਐਲ. ਓ., ਜਨਗਣਨਾ ਤੇ ਹੋਰ ਬਾਹਰੀ ਡਿਊਟੀਆਂ 'ਤੇ ਤਾਇਨਾਤ ਅਧਿਆਪਕ ਆਪਣੀ ਹਾਜ਼ਰੀ ਕਿਵੇਂ ਲਗਾਉਣਗੇ, ਇਸ ਬਾਰੇ ਵੀ ਵਿਭਾਗ ਕੋਲ ਕੋਈ ਜਵਾਬ ਨਹੀਂ ਹੈ | ਅਜਿਹੀਆਂ ਖ਼ਾਮੀਆਂ ਕਾਰਨ ਅਧਿਆਪਕ ਭਾਰੀ ਮਾਨਸਿਕ ਪ੍ਰੇਸ਼ਾਨੀ ਤੇ ਉਲਝਣਾਂ 'ਚੋਂ ਗੁਜ਼ਰ ਰਹੇ ਹਨ | ਯੂਨੀਅਨ ਨੇ ਅੱਜ ਵਾਪਰੇ ਦਰਦਨਾਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ 'ਚ ਇਕ ਅਧਿਆਪਕਾ ਦੀ ਮੌਤ ਹੋ ਗਈ ਅਤੇ ਅਧਿਆਪਕ ਆਗੂ ਦੀਪਕ ਕੰਬੋਜ ਗੰਭੀਰ ਜ਼ਖ਼ਮੀ ਹੋਏ ਹਨ | ਗੌਰਮਿੰਟ ਟੀਚਰਜ਼ ਯੂਨੀਅਨ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਮਿ੍ਤਕ ਅਧਿਆਪਕਾ ਦੇ ਪਰਿਵਾਰ ਨੂੰ ਤੁਰੰਤ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ ਤੇ ਜ਼ਖਮੀ ਅਧਿਆਪਕ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇ |
ਪਿਛਲੀ ਖ਼ਬਰ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ-ਸਕੱਤਰ ਮਾਰਕੀਟ ਕ... ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿਚ ਉਲਝਾਉਣ ਦੀ ਸਖ਼ਤ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।