30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਾ. ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਬਾਰ 'ਚ ਸਮਾਗਮ <br/>

ਅਜੀਤ ਡੈਸਕ 18-04-2026
ਕਪੂਰਥਲਾ, 15 ਅਪ੍ਰੈਲ (ਵਿ.ਪ੍ਰ.)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸਬੰਧ ਵਿਚ ਬਾਰ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐਡਵੋਕੇਟ ਕੋਮਲ ਕੁਮਾਰੀ ਤੇ ਐਡਵੋਕੇਟ ਅੰਮਿ੍ਤਪਾਲ ਨੇ ਡਾ. ਅੰਬੇਡਕਰ ਦੇ ਜੀਵਨ, ਸੰਘਰਸ਼ ਤੇ ਉਨ੍ਹਾਂ ਵਲੋਂ ਦਲਿਤ ਸਮਾਜ ਦੇ ਉਥਾਨ ਲਈ ਪਾਏ ਗਏ ਯੋਗਦਾਨ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ | ਇਸਤੋਂ ਪਹਿਲਾਂ ਐਡਵੋਕੇਟ ਦੀਪਕਾ ਸ਼ੀਤਲ, ਐਡਵੋਕੇਟ ਕੋਮਲ ਕੁਮਾਰੀ, ਐਡਵੋਕੇਟ ਅੰਮਿ੍ਤਪਾਲ ਤੇ ਬਾਰ ਦੇ ਹੋਰ ਮੈਂਬਰਾਂ ਨੇ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ 'ਤੇ ਫ਼ੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਬਾਰ ਦੇ ਮੈਂਬਰਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਇਨਰਵੀਲ ਕਲੱਬ ਸੁਲਤਾਨਪੁਰ ਲੋਧੀ ਵਲੋਂ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਉਣ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।