30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 18-04-2026
ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਰਬਾਬਸਰ ਸਾਹਿਬ ਭਰੋਆਣਾ ਵਿਖੇ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ਧਾਰਮਿਕ ਸਮਾਗਮ ਮੌਕੇ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਗੁਰੂ ਇਤਿਹਾਸ ਦੀ ਸਾਂਝ ਸੰਗਤਾਂ ਨਾਲ ਪਾਈ ਗਈ | ਇਨ੍ਹਾਂ ਸਮਾਗਮਾਂ ਵਿਚ ਸੰਤਾਂ ਮਹਾਂਪੁਰਸ਼ਾਂ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕਰਦਿਆਂ ਵਿਸਾਖੀ ਦੇ ਸ਼ੁੱਭ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ | ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਮੁੱਖ ਰੱਖਦਿਆਂ ਐਸ.ਜੀ.ਪੀ.ਸੀ. ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਅਗਵਾਈ ਵਿਚ ਤੇ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਮੁੱਖ ਪ੍ਰਚਾਰਕ ਜ਼ਿਲ੍ਹਾ ਕਪੂਰਥਲਾ ਦੀ ਪ੍ਰੇਰਨਾ ਸਦਕਾ ਭਾਈ ਦਵਿੰਦਰ ਸਿੰਘ ਭਰੋਆਣਾ ਵਲੋਂ ਦਸਤਾਰ ਮੁਕਾਬਲੇ ਕਰਵਾਏ ਗਏ | ਕਰਵਾਏ ਗਏ ਦਸਤਾਰ ਮੁਕਾਬਲਿਆਂ ਵਿਚ 80 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਤੇ ਦਸਤਾਰਾਂ ਸਜਾਈਆਂ | ਪਹਿਲੇ ਭਾਗ ਵਿਚੋਂ ਪਹਿਲਾ ਦਰਜਾ ਗੁਰਨੂਰ ਸਿੰਘ, ਦੂਜਾ ਦਰਜਾ ਹਰਨੂਰ ਸਿੰਘ ਤੇ ਤੀਜਾ ਦਰਜਾ ਗੁਰਮੰਤ ਸਿੰਘ ਨੇ ਪ੍ਰਾਪਤ ਕੀਤਾ | ਇਸੇ ਤਰ੍ਹਾਂ ਭਾਗ ਦੂਜਾ ਵਿਚ ਪਹਿਲਾ ਦਰਜਾ ਹਰਜੋਤ ਸਿੰਘ, ਦੂਜਾ ਸਨਮਪ੍ਰੀਤ ਸਿੰਘ ਅਤੇ ਤੀਜਾ ਦਰਜਾ ਹਰਸਿਮਰਨ ਸਿੰਘ ਨੇ ਪ੍ਰਾਪਤ ਕੀਤਾ | ਇਸ ਸਮੇਂ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਬਲਜੀਤ ਕੌਰ ਕਮਾਲਪੁਰ, ਢਾਡੀ ਜਥਾ ਬੋਹੜ ਸਿੰਘ, ਭਾਈ ਜਗਦੇਵ ਸਿੰਘ ਪ੍ਰਚਾਰਕ ਵੱਲੋਂ ਬੱਚਿਆਂ ਨੂੰ ਟਰਾਫ਼ੀਆਂ ਅਤੇ ਨਗਦ ਰਾਸ਼ੀ ਇਨਾਮ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਬਾਰ 'ਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।