30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਤਿਕਰਤਾਰ ਇੰਟਰਨੈਸ਼ਨਲ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 18-04-2026
ਭੁਲੱਥ, 17 ਅਪ੍ਰੈਲ (ਮਨਜੀਤ ਸਿੰਘ ਰਤਨ)-ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਬੋਰਡ ਵਲੋਂ ਐਲਾਨੇ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਅਫਰੀਨ ਖ਼ਾਨ ਸਪੁੱਤਰੀ ਵਜੀਰ ਖ਼ਾਨ ਨੇ ਸ਼ਾਨਦਾਰ ਉਪਲਬਧੀ ਹਾਸਿਲ ਕਰਦੇ ਹੋਏ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਯੁਵਰਾਜ ਵਿੱਜ ਅਤੇ ਗੁਰਕੀਰਤ ਸਿੰਘ ਨੇ ਦੂਜਾ ਸਥਾਨ ਅਤੇ ਵਿਦਿਆਰਥਣ ਏਕਮਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਜਨਕ ਸਭਰਵਾਲ ਨੇ ਸਭ ਵਿਦਿਆਰਥੀਆਂ ਨੂੰ ਵਧਾਇਆ ਦਿੱਤੀਆਂ ਅਤੇ ਇਸੇ ਤਰਾਂ ਭਵਿੱਖ ਵਿਚ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਗੁਰਮਨਪ੍ਰੀਤ ਕੌਰ ਨੇ ਕਿਹਾ ਜੋ ਵੀ ਵਿਦਿਆਰਥੀ ਮਿਹਨਤ ਕਰਦੇ ਹਨ ਉਸ ਦਾ ਫਲ ਉਨ੍ਹਾਂ ਨੂੰ ਜ਼ਰੂਰ ਮਿਲਦਾ ਹੈ ਅਫਰੀਨ ਨੇ ਸਾਰਾ ਸਾਲ ਹੀ ਮਿਹਨਤ ਕੀਤੀ ਅਤੇ ਇਸ ਨੇ ਸਕੂਲ ਵਿਚ ਕਦੇ ਵੀ ਆਪਣੀ ਕਲਾਸ ਵਿਚ ਪਹਿਲੀ ਪੁਜ਼ੀਸ਼ਨ 'ਤੇ ਕਿਸੇ ਨੂੰ ਨਹੀਂ ਆਉਣ ਦਿੱਤਾ ਅਤੇ ਅੱਜ ਨਤੀਜਾ ਸਭ ਦੇ ਸਾਹਮਣੇ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਵੀਨਾ ਧਵਨ, ਰਜਨੀ ਸਭਰਵਾਲ, ਮੁਕੇਸ਼ ਜੱਸਲ, ਵਿਸ਼ਾਲੀ, ਸੁਖਵਿੰਦਰ ਕੌਰ, ਆਰਤੀ ਸ਼ਰਮਾ, ਨਵਦੀਪ ਕੌਰ, ਰਾਜਵਿੰਦਰ ਕੌਰ, ਸੁਰਿੰਦਰ ਮੰਗਲ, ਜਸਦੀਪ ਗੋਗਨਾ, ਰਜਨੀ, ਸੰਦੀਪ ਕੌਰ, ਜਰਮਨਜੀਤ ਕੌਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਢਿਲਵਾਂ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ <br/> ਅਗਲੀ ਖ਼ਬਰ ਸਬਜ਼ੀ ਮੰਡੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਨੇ ਚੱਬੇਵਾਲ ਨੂੰ ਸੌਂਪਿਆ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।