30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

8ਵੀਂ ਦੇ ਨਤੀਜਿਆਂ 'ਚ ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 18-04-2026
ਫਗਵਾੜਾ, 17 ਅਪ੍ਰੈਲ (ਹਰਜੋਤ ਸਿੰਘ ਚਾਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ ਨੇ ਦੱਸਿਆ ਕਿ ਕੁਲ 82 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਹੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਮੇਧਾਵੀ ਵਿਦਿਆਰਥਣ ਨਵਨੀਤ ਕੌਰ ਨੇ 96 ਫੀਸਦੀ ਅੰਕ ਹਾਸਿਲ ਕਰਕੇ ਸਕੂਲ ਵਿਚ ਪਹਿਲਾ, ਗਰਿਮਾ ਨੇ 93.50 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਕੈਫ ਅਲੀ ਨੇ 90.50 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਤੇ ਅਜੀਤ ਜੈਨ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |

ਪਿਛਲੀ ਖ਼ਬਰ ਖੇਤਾਂ 'ਚ ਖੜ੍ਹੀ ਟਰਾਲੀ ਦੇ ਚੋਰ ਚਾਰੇ ਟਾਇਰ ਸਮੇਤ ਰਿਮ ਲੈ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 8 ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।