29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦਾ ਬੀ. ਕਾਮ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦਾ ਬੀ. ਕਾਮ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਬੀ. ਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲਾ, ਸਤਬੀਰ ਕੌਰ, ਗੁਰਲੀਨ ਕੌਰ, ਆਸ਼ਨਾ ਤੇ ਸੰਦੀਪ ਪਾਲ ਸਿੰਘ ਨੇ ਦੂਜਾ ਅਤੇ ਸੁਦੇਸ਼ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਦੀ ਲਗਨ ਅਤੇ ਵਿਦਿਆਰਥੀਆਂ ਦੀ ਦਿ੍ੜ੍ਹ ਇੱਛਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਗੁਣਵੱਤਾ ਪੂਰਨ ਸਿੱਖਿਆ ਦੇਣ ਲਈ ਵਚਨਬੱਧ ਹੈ | ਡਾ. ਢਿੱਲੋਂ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2026-27 ਲਈ ਕਾਲਜ ਵਿਚ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਦਾਖਲੇ ਲਈ ਰਜਿਸਟ੍ਰੇਸ਼ਨ ਕਰਵਾਈ ਹੈ | ਉਨ੍ਹਾਂ ਕਿਹਾ ਕਿ ਕਾਲਜ ਵਲੋਂ ਲੋੜਵੰਦ ਤੇ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੀ ਜਾ ਰਹੀ ਰਹੀ ਹੈ ਤਾਂ ਜੋ ਵਿਦਿਆਰਥੀ ਬਿਨਾ ਕਿਸੇ ਰੁਕਾਵਟ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ |

ਪਿਛਲੀ ਖ਼ਬਰ ਕੇਂਦਰੀ ਵਿਦਿਆਲਾ ਰੇਲ ਕੋਚ ਫ਼ੈਕਟਰੀ ਹੁਸੈਨਪੁਰ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਖੇਤਾਂ 'ਚ ਖੜ੍ਹੀ ਟਰਾਲੀ ਦੇ ਚੋਰ ਚਾਰੇ ਟਾਇਰ ਸਮੇਤ ਰਿਮ ਲੈ ਕੇ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।