29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇਂਦਰੀ ਵਿਦਿਆਲਾ ਰੇਲ ਕੋਚ ਫ਼ੈਕਟਰੀ ਹੁਸੈਨਪੁਰ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 18-04-2026
ਕਪੂਰਥਲਾ, 17 ਅਪ੍ਰੈਲ (ਵਿ.ਪ੍ਰ.)-ਪੀ. ਐਮ. ਸ੍ਰੀ ਕੇਂਦਰੀ ਵਿਦਿਆਲਾ ਰੇਲ ਕੋਚ ਫ਼ੈਕਟਰੀ ਹੁਸੈਨਪੁਰ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਵਿਦਿਆਲਾ ਦੇ ਵਿਦਿਆਰਥੀ ਮਾਸਟਰ ਮੋਹਿਤ ਕੁਮਾਰ ਨੇ 99.2 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਕੁਮਾਰੀ ਸੇਤਜ ਸਿੰਘ ਨੇ 98 ਫੀਸਦੀ ਅੰਕ ਲੈ ਕੇ ਦੂਜਾ ਤੇ ਕੁਮਾਰੀ ਲਵੀਸ਼ਾ ਨੇ 97.6 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਲਿਆ | ਵਿਦਿਆਲਾ ਦੀ ਪਿ੍ੰਸੀਪਲ ਰੋਜ਼ੀ ਸ਼ਰਮਾ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ 10ਵੀਂ ਜਮਾਤ ਦੀ ਪ੍ਰੀਖਿਆ ਵਿਚ 107 ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ ਸਾਰੇ ਵਿਦਿਆਰਥੀ ਬਹੁਤ ਵਧੀਆ ਨੰਬਰਾਂ ਨਾਲ ਪਾਸ ਹੋਏ |

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਸਮਾਧ ਟਿੱਬਾ ਵਲੋਂ ਦੋ ਰੋਜ਼ਾ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ <br/> ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦਾ ਬੀ. ਕਾਮ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।