13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਸ਼ੇ ਨਾਲ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਸੰਬੰਧੀ ਜਾਂਚ ਕਮੇਟੀ ਬਣਾਉਣ ਲਈ ਗੋਰਾ ਗਿੱਲ ਨੇ ਡੀ.ਜੀ.ਪੀ. ਪੰਜਾਬ ਨੂੰ ਲਿਖੀ ਚਿੱਠੀ <br/>

ਅਜੀਤ ਡੈਸਕ 19-04-2026
ਨਡਾਲਾ, 18 ਅਪ੍ਰੈਲ (ਰਘਬਿੰਦਰ ਸਿੰਘ)-ਭੁਲੱਥ ਤੋਂ ਭਾਜਪਾ ਦੇ ਸੀਨੀਅਰ ਆਗੂ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਪਿੰਡ ਰਾਏਪੁਰ ਅਰਾਈਆਂ ਵਿਚ ਇੱਕ ਹਫ਼ਤੇ ਦੌਰਾਨ ਨਸ਼ੇ ਕਾਰਨ ਹੋਈਆਂ ਤਿੰਨ ਨੌਜਵਾਨਾਂ ਦੀਆਂ ਮੌਤਾਂ ਨੂੰ ਗੰਭੀਰ ਮਾਮਲਾ ਦੱਸਦਿਆਂ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਇਹ ਮੰਦਭਾਗੀਆਂ ਘਟਨਾਵਾਂ ਬਹੁਤ ਦੁਖਦਾਈ ਹਨ ਅਤੇ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ Uਯੁੱਧ ਨਸ਼ਿਆਂ ਵਿਰੁੱਧ Uਲਈ ਇੱਕ ਗੰਭੀਰ ਚੁਨੌਤੀ ਪੈਦਾ ਕਰਦੀਆਂ ਹਨ | ਉਨ੍ਹਾਂ ਇਸ ਸਬੰਧੀ ਐਸਐਸਪੀ ਕਪੂਰਥਲਾ ਅਤੇ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਤੀ ਚਿੱਠੀ ਭੇਜੀ ਹੈ | ਆਪਣੇ ਪੱਤਰ ਵਿਚ ਗੋਰਾ ਗਿੱਲ ਨੇ ਕਿਹਾ ਕਿ ਲਗਾਤਾਰ ਹੋ ਰਹੀਆਂ ਮੌਤਾਂ ਇਲਾਕੇ ਵਿਚ ਫੈਲੇ ਨਸ਼ੇ ਦੇ ਜਾਲ ਵੱਲ ਇਸ਼ਾਰਾ ਕਰਦੀਆਂ ਹਨ, ਜਿਸ ਨਾਲ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਲਈ ਖ਼ਾਸ ਕਮੇਟੀ ਬਣਾਈ ਜਾਵੇ ਤਾਂ ਜੋ ਨਸ਼ਾ ਤਸਕਰੀ ਦੇ ਜ਼ਿੰਮੇਵਾਰ ਲੋਕਾਂ ਨੂੰ ਬੇਨਕਾਬ ਕੀਤਾ ਜਾ ਸਕੇ ਤੇ ਇਹ ਵੀ ਪਤਾ ਕੀਤਾ ਜਾਵੇ ਕਿ ਨਸ਼ਾ ਤਸਕਰਾਂ ਦੀ ਗਿ੍ਫ਼ਤਾਰੀ ਤੇ ਕਿਹੜੀ ਪਾਰਟੀ ਦੇ ਹਮਾਇਤੀ ਇਨ੍ਹਾਂ ਨੂੰ ਥਾਣਿਆਂ ਤੋਂ ਛਡਾ ਕੇ ਲਿਆਉਂਦੇ ਹਨ ਉਨ੍ਹਾਂ ਸਵਾਲ ਉਠਾਇਆ ਕਿ ਆਿਖ਼ਰ ਇਲਾਕੇ ਵਿਚ ਨਸ਼ਾ ਕਿਸ ਦੀ ਸ਼ਹਿ 'ਤੇ ਵਿਕ ਰਿਹਾ ਹੈ ਅਤੇ ਕੌਣ ਇਹਨਾਂ ਨਸ਼ਾ ਤਸਕਰਾਂ ਦੀ ਮਦਦ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਗੋਰਾ ਗਿੱਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਿਨਾਂ ਪੱਖਪਾਤ ਨਸ਼ੇ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਣ |

ਪਿਛਲੀ ਖ਼ਬਰ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਕਰਾਇਆ <br/> ਅਗਲੀ ਖ਼ਬਰ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।