14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ.) ਫਗਵਾੜਾ ਵਲੋਂ ਰਾਸ਼ਨ ਵੰਡ ਸਮਾਗਮ <br/>

ਅਜੀਤ ਡੈਸਕ 19-04-2026
ਫਗਵਾੜਾ, 18 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ) ਫਗਵਾੜਾ ਵੱਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹੀਨੇਵਾਰ 180ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰੂ ਨਾਨਕ ਵੰਸ਼ ਬਾਬਾ ਮਨਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਮਾਗਮ ਵਿਚ 30 ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਤੇ ਬਸਤਰ ਵੰਡੇ ਗਏ | ਸੁਸਾਇਟੀ ਦੇ ਸਕੱਤਰ ਬਾਬਾ ਕਰਨਜੀਤ ਸਿੰਘ ਬੇਦੀ ਐਡਵੋਕੇਟ ਤੇ ਮਲਕੀਅਤ ਸਿੰਘ ਰਘਬੋਤਰਾ ਨੇ ਬਾਬਾ ਮਨਜੀਤ ਸਿੰਘ ਬੇਦੀ ਦਾ ਧੰਨਵਾਦ ਕਰਦਿਆਂ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਉੱਪਰ ਚਾਨਣਾ ਪਾਇਆ | ਉਨ ੍ਹਾਂ ਦੱਸਿਆ ਕਿ ਸੁਸਾਇਟੀ 30 ਸਾਲਾਂ ਤੋ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ, ਜਿਸ ਵਿਚ ਅੱਖਾਂ ਦੇ ਆਪ੍ਰੇਸ਼ਨ ਕੈਂਪ, ਰਾਸ਼ਨ ਵੰਡ ਕੈਂਪ ਹੱਡੀਆਂ ਅਤੇ ਦੰਦਾਂ ਦਾ ਕੈਂਪ ਆਦਿ ਸ਼ਾਮਿਲ ਹਨ | ਬਾਬਾ ਮਨਜੀਤ ਸਿੰਘ ਬੇਦੀ ਨੇ ਸਭ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਇਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਉਨ•ਾਂ ਨੇ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ਉੱਪਰ ਚੱਲਦਿਆਂ ਸਮਾਜ ਅਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ | ਸਮਾਗਮ ਵਿਚ ਇੰਗਲੈਂਡ ਤੋਂ ਜਸਬੀਰ ਸਿੰਘ, ਪਰਮਜੀਤ ਕੌਰ, ਮਲਕਿੰਦਰ ਸਿੰਘ, ਬਲਬੀਰ ਕੌਰ, ਜਗਾਧ ਸਿੰਘ, ਸਿਮਰਨ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਤੋਂ ਇਲਾਵਾ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਸਤਿੰਦਰ ਪਾਲ ਸਿੰਘ ਬੇਦੀ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਕੀਰਤ ਪਾਲ ਸਿੰਘ, ਕਬੀਰ ਸਿੰਘ, ਆਦੇਸ਼ਵਰ ਸਿੰਘ ਨੇ ਵੀ ਹਾਜ਼ਰੀ ਭਰੀ |

ਪਿਛਲੀ ਖ਼ਬਰ ਸਿੱਖ ਜਥੇਬੰਦੀਆਂ ਨੇ ਬੰਗਾ ਰੋਡ ਦਾ ਨਾਂਅ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਾਰਗ ਰੱਖਣ ਦਾ ਕੀਤਾ ਸਵਾਗਤ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ 'ਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।