14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹਿੰਦੀ ਪੁੱਤਰੀ ਪਾਠਸ਼ਾਲਾ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 19-04-2026
ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਪੁੱਤਰੀ ਪਾਠਸ਼ਾਲਾ ਕਪੂਰਥਲਾ ਦੇ ਨਵੇਂ ਵਿੱਦਿਅਕ ਸੈਸ਼ਨ ਦੇ ਆਗਾਜ਼ ਮੌਕੇ ਹਵਨ ਯੱਗ ਕਰਵਾਇਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੇ ਕੁਮਾਰ ਖੋਸਲਾ ਦੀ ਅਗਵਾਈ 'ਚ ਕਰਵਾਏ ਸਮਾਗਮ 'ਚ ਉੱਘੀ ਲੇਖਿਕਾ ਰਜਨੀ ਵਾਲੀਆ ਨੇ ਆਪਣੇ ਪ੍ਰੇਰਣਾਦਾਇਕ ਭਾਸ਼ਨ 'ਚ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ, ਸਿੱਖਿਆ ਦੀ ਮਹੱਤਤਾ ਤੇ ਚੰਗੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਭਾਸ਼ਨ ਨੂੰ ਬਹੁਤ ਹੀ ਨੀਝ ਨਾਲ ਸੁਣਿਆ | ਸਕੂਲ ਦੇ ਪ੍ਰਬੰਧਕਾਂ ਨੇ ਰਜਨੀ ਵਾਲੀਆ ਵਲੋਂ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕਰਨ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਬਾਅਦ 'ਚ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਵਿਜੇ ਕੁਮਾਰ ਖੋਸਲਾ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਰੰਜਨਾਪੁਰੀ, ਸੀਨੀਅਰ ਪੱਤਰਕਾਰ ਬੀ. ਐਨ. ਗੁਪਤਾ, ਅਰੁਣ ਕੁਮਾਰ, ਧਾਰਮਿਕ ਆਗੂ ਸੁਭਾਸ਼ ਮਕਰੰਦੀ, ਸ੍ਰੀਮਤੀ ਸੀਤਾ ਢੰਡ, ਨਿਤਿਸ਼ ਚੋਪੜਾ, ਵਿੰਨੀ ਚੋਪੜਾ, ਸੈਕਟਰੀ ਸੰਜੀਵ ਕੁਮਾਰ, ਅਨੀਤਾ ਅਗਰਵਾਲ, ਰੇਖਾ ਸੂਰੀ, ਪ੍ਰੀਤੀ ਗੁਪਤਾ, ਸ਼ਸ਼ੀ ਬਾਲਾ, ਹਰਮੀਤ ਕੌਰ ਤੇ ਸਕੂਲ ਦੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਸਕੀਮ ਸ਼ਲਾਘਾਯੋਗ-ਪਰਵਿੰਦਰ ਸਿੰਘ ਢੋਟ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਦਿੱਤੀ ਛੋਟ ਤੋਂ ਬਾਅਦ ਢਿਲਵਾਂ ਮੰਡੀ 'ਚ ਕਣਕ ਦੀ ਆਮਦ ਤੇਜ਼ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।