14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਢੱਕ ਪੰਡੋਰੀ ਵਿਖੇ ਡਾ. ਅੰਬੇਡਕਰ ਦੀ 135ਵੀਂ ਜੈਅੰਤੀ ਸੰਬੰਧੀ ਸਮਾਗਮ ਅੱਜ <br/>

ਅਜੀਤ ਡੈਸਕ 19-04-2026
ਖਲਵਾੜਾ, 18 ਅਪ੍ਰੈਲ (ਮਨਦੀਪ ਸਿੰਘ ਸੰਧੂ)-ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਐਂਡ ਡਿਵੈਲਪਮੈਂਟ ਕਲੱਬ (ਰਜਿ.) ਪਿੰਡ ਢੱਕ ਪੰਡੋਰੀ ਵਲੋਂ ਸਮੂਹ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਸਦਕਾ 19 ਅਪ੍ਰੈਲ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ਸ਼੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਫਗਵਾੜਾ ਦੇ ਜਨਰਲ ਸਕੱਤਰ ਘਣਸ਼ਿਆਮ, ਬੀ.ਡੀ.ਪੀ.ਓ. ਲਖਵਿੰਦਰ ਕਲੇਰ, ਪੰਚਾਇਤ ਸਕੱਤਰ ਮਲਕੀਤ ਚੰਦ, ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਲਾਇਨ ਗੁਰਦੀਪ ਸਿੰਘ ਕੰਗ, ਕੇ.ਐਲ. ਚਾਂਦ ਵੈੱਲਫੇਅਰ ਟਰੱਸਟ ਯੂ.ਕੇ. ਦੇ ਸੂਬਾ ਕੋਆਰਡੀਨੇਟਰ ਰਾਜਿੰਦਰ ਕੁਮਾਰ ਬੰਟੀ ਅਤੇ ਰਿਟਾ. ਪਿ੍ੰਸੀਪਲ ਜਸਵਿੰਦਰ ਸਿੰਘ ਬੰਗੜ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੰਦੇ ਹੋਏ ਕਲੱਬ ਦੇ ਚੇਅਰਮੈਨ ਵਿਜੇ ਕੁਮਾਰ ਸਰਪੰਚ ਪੰਡੋਰੀ, ਪ੍ਰਧਾਨ ਰਾਮ ਮੂਰਤੀ ਲਾਲੀ ਅਤੇ ਵਾਈਸ ਪ੍ਰਧਾਨ ਨਰਿੰਦਰ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਬੁਲਾਰੇ ਵਜੋਂ ਮਾਸਟਰ ਅਰਵਿੰਦਰ ਦਾਦਰਾ ਪਿੰਡ ਖੁਰਲਾ ਕਿੰਗੜਾ, ਜਰਨੈਲ ਨੰਗਲ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ ਅਤੇ ਅਸ਼ੋਕ ਸੰਧੂ ਸੀਨੀਅਰ ਬਸਪਾ ਆਗੂ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ਅਤੇ ਸੰਘਰਸ਼ਾਂ ਬਾਰੇ ਚਾਨਣਾ ਪਾਉਣਗੇ | ਪਰਵਾਜ ਰੰਗ ਮੰਚ ਵਲੋਂ ਕੋਰੀਓਗਰਾਫੀ ਪੇਸ਼ ਕੀਤੀ ਜਾਵੇਗੀ | ਸਮਾਗਮ ਦੌਰਾਨ ਪਤਵੰਤਿਆਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਵਿਜੇ ਕੁਮਾਰ ਦਾਦਰ, ਸਤਪਾਲ ਸੱਤੀ, ਸੋਮਨਾਥ, ਜਗਦੀਸ਼ ਕੁਮਾਰ, ਬਲਵਿੰਦਰ ਕੁਮਾਰ ਪੰਚ, ਪ੍ਰੇਮ ਨਾਥ, ਅਮਨਦੀਪ, ਬਲਵਿੰਦਰ ਰਾਮ, ਅਮਨਦੀਪ, ਗੱਗੀ, ਸਰਬਜੀਤ ਸਾਬੀ, ਗੁਰਸ਼ਰਨ ਸਿੰਘ, ਪਰਮਿੰਦਰ ਸਿੰਘ, ਸੁਰਜੀਤ ਕੌਰ, ਕਾਰਤਿਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਪੰਚ ਬਲਵਿੰਦਰ ਸਿੰਘ ਲੱਡੂ, ਮੈਂਬਰ ਪੰਚਾਇਤ ਤੇ ਹੋਰ ਪਤਵੰਤਿਆਂ ਨੇ ਸਰਕਾਰੀਆ ਹਸਪਤਾਲ ਤਲਵੰਡੀ ਚੌਧਰੀਆਂ ਦੀ ਨੀਂਹ ਰੱਖੀ... ਅਗਲੀ ਖ਼ਬਰ ਮੋਟਰਸਾਈਕਲ ਦਰੱਖ਼ਤ ਨਾਲ ਟਕਰਾਉਣ ਕਾਰਨ ਇਕ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।