14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੀ-ਪਾਈਟ ਕੈਂਪ 'ਚ ਆਰਮੀ ਅਗਨੀਵੀਰ ਤੇ ਪੁਲਿਸ ਦੀ ਭਰਤੀ ਸੰਬੰਧੀ ਕਲਾਸਾਂ ਸ਼ੁਰੂ-ਕੈਪਟਨ ਅਜੀਤ ਸਿੰਘ

ਅਜੀਤ ਡੈਸਕ 19-04-2026
ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.)-ਸੀ-ਪਾਈਟ ਕੈਂਪ ਥੇਹ ਕਾਂਜਲਾ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ 'ਚ ਮੁਫ਼ਤ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਜੋ ਆਰਮੀ ਅਗਨੀਵੀਰ, ਪੰਜਾਬ ਪੁਲਿਸ ਤੇ ਐਸ. ਐਸ. ਸੀ. ਤੇ ਹੋਰ ਹਥਿਆਰਬੰਦ ਸੈਨਾਵਾਂ 'ਚ ਭਰਤੀ ਦੇ ਲਈ ਲਿਖਤੀ ਤੇ ਸਰੀਰਕ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ ਕੈਂਪ 'ਚ ਲੋੜੀਂਦੇ ਦਸਤਾਵੇਜ਼ ਲੈ ਕੇ ਰਿਪੋਰਟ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਂਪ 'ਚ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾ ਦੀ ਰਿਹਾਇਸ਼ ਤੇ ਖਾਣੇ ਦੀ ਵਿਵਸਥਾ ਤੋਂ ਇਲਾਵਾ ਸਮਾਰਟ ਕਲਾਸ ਰੂਮ, 400 ਮੀਟਰ ਦਾ ਟਰੈਕ ਤੇ ਵਾਲੀਬਾਲ ਗਰਾਊਾਡ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਹੋਰ ਜਾਣਕਾਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਰਾਜ ਪੁਰਸਕਾਰ ਵਿਜੇਤਾ ਪਿ੍ੰਸੀਪਲ ਹਰਮੇਸ਼ ਘੇੜਾ ਦੀ ਸੇਵਾ ਮੁਕਤੀ ਉਪਰੰਤ ਸਨਮਾਨ ਸਮਾਰੋਹ <br/> ਅਗਲੀ ਖ਼ਬਰ ਸਰਪੰਚ ਬਲਵਿੰਦਰ ਸਿੰਘ ਲੱਡੂ, ਮੈਂਬਰ ਪੰਚਾਇਤ ਤੇ ਹੋਰ ਪਤਵੰਤਿਆਂ ਨੇ ਸਰਕਾਰੀਆ ਹਸਪਤਾਲ ਤਲਵੰਡੀ ਚੌਧਰੀਆਂ ਦੀ ਨੀਂਹ ਰੱਖੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।