14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਲਾਕ ਕਾਂਗਰਸ ਪ੍ਰਧਾਨ ਵਲੋਂ ਸ਼ਹਿਰੀ ਵਰਕਰਾਂ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 19-04-2026
ਫਗਵਾੜਾ, 18 ਅਪੈ੍ਰਲ (ਹਰਜੋਤ ਸਿੰਘ ਚਾਨਾ)-ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਅੱਜ ਸ਼ਹਿਰ ਦੇ ਸਮੂਹ ਪਾਰਟੀ ਵਰਕਰਾਂ ਦੇ ਨਾਲ ਵਿਧਾਇਕ ਨਿਵਾਸ ਵਿਖੇ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤ ਤੇ ਅਗਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਧ ਰਹੀਆਂ ਸਿਆਸੀ ਸਰਗਰਮੀਆਂ ਸਬੰਧੀ ਗੰਭੀਰ ਚਰਚਾ ਹੋਈ | ਵਿਧਾਇਕ ਧਾਲੀਵਾਲ ਨੇ ਸਮੂਹ ਹਾਜ਼ਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ | ਕੇਜਰੀਵਾਲ ਤੇ ਭਗਵੰਤ ਮਾਨ ਨੇ ਕਿਹਾ ਸੀ ਕਿ ਸੱਤਾ 'ਚ ਆਉਣ ਦੇ ਤੁਰੰਤ ਬਾਅਦ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਲਗਾਇਆ ਜਾਵੇਗਾ, ਪਰ ਚਾਰ ਸਾਲ ਤੱਕ ਔਰਤਾਂ ਨੂੰ ਝੂਠ ਬੋਲ ਕੇ ਵਰਗਲਾਉਣ ਤੋਂ ਬਾਅਦ ਪੰਜਵੇਂ ਸਾਲ 'ਚ ਵੋਟਾਂ ਤੋਂ ਕੁੱਝ ਮਹੀਨੇ ਪਹਿਲਾਂ ਔਰਤਾਂ ਨੂੰ ਭੱਤਾ ਦੇਣ ਦੇ ਨਾਮ ਤੇ ਹਾਲੇ ਤੱਕ ਸਿਰਫ਼ ਫਾਰਮ ਭਰਨ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਨੇ ਇੱਕ ਮਹੀਨੇ 'ਚ ਨਸ਼ੇ ਖ਼ਤਮ ਕਰਨ ਦੀ ਗੱਲ ਕਹੀ ਸੀ | ਪਰ ਅੱਜ ਤੱਕ 'ਯੁੱਧ ਨਸ਼ਿਆਂ ਵਿਰੁੱਧ' ਦਾ ਪਖੰਡ ਕੀਤਾ ਜਾ ਰਿਹਾ ਹੈ | ਕਾਨੂੰਨ-ਵਿਵਸਥਾ ਦਾ ਸੂਬੇ 'ਚ ਕੋਈ ਨਾਮ ਨਹੀਂ ਹੈ | ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਵਾਰ-ਵਾਰ ਹੋ ਰਹੀ ਹੈ | ਸ਼ਰੇਆਮ ਲੁੱਟਾਂ-ਖੋਹਾਂ ਤੇ ਕਤਲ ਹੋ ਰਹੇ ਹਨ ਤੇ ਵਪਾਰੀਆਂ ਨੂੰ ਫਿਰੋਤੀਆਂ ਲਈ ਧਮਕਾਇਆ ਜਾ ਰਿਹਾ ਹੈ | ਮੀਟਿੰਗ 'ਚ ਹਾਜ਼ਰ ਸਮੂਹ ਕਾਂਗਰਸ ਵਰਕਰਾਂ ਨੂੰ ਜ਼ਮੀਨੀ ਪੱਧਰ 'ਤੇ ਵੋਟਰਾਂ ਨਾਲ ਰਾਹਤਾਂ ਕਰਕੇ ਇਸ ਸਰਕਾਰ ਨੂੰ ਤੇ ਭਰੋਸਾ ਦਿੱਤਾ ਕਿ ਵਾਰਡ ਪੱਧਰ 'ਤੇ ਵੋਟਰਾਂ ਨਾਲ ਰਾਬਤਾ ਕਰਕੇ ਇਸ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਗਰੂਕ ਕੀਤਾ ਜਾਵੇ |

ਪਿਛਲੀ ਖ਼ਬਰ ਕਮਲੇਸ਼ਵਰ ਵਾਲਮੀਕਿ ਐਜੂਕੇਸ਼ਨ ਟਰੱਸਟ ਨੇ ਡਾ. ਅੰਬੇਡਕਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਫੇਸਬੁੱਕ 'ਤੇ ਵੀਡੀਓ ਪਾ ਕੇ ਡਰਾਉਣ, ਧਮਕਾਉਣ 'ਤੇ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾਧੀ, ਮੌਤ ਢਿਲਵਾਂ ਪੁਲਿਸ ਵਲੋਂ ਦੋ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।