14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਮਲੇਸ਼ਵਰ ਵਾਲਮੀਕਿ ਐਜੂਕੇਸ਼ਨ ਟਰੱਸਟ ਨੇ ਡਾ. ਅੰਬੇਡਕਰ ਜੈਅੰਤੀ ਮਨਾਈ <br/>

ਅਜੀਤ ਡੈਸਕ 19-04-2026
ਕਪੂਰਥਲਾ, 18 ਅਪ੍ਰੈਲ (ਵਿ.ਪ੍ਰ.)-ਕਮਲੇਸ਼ਵਰ ਵਾਲਮੀਕਿ ਐਜੂਕੇਸ਼ਨ ਟਰੱਸਟ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਟਰੱਸਟ ਦੇ ਯੂਥ ਵਿੰਗ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ, ਸਾਬੀ ਲੰਕੇਸ਼ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਹੰਸ ਨੇ ਸਥਾਨਕ ਕੋਟੂ ਚੌਂਕ ਵਿਚ ਡਾ. ਅੰਬੇਡਕਰ ਦੇ ਬੁੱਤ 'ਤੇ ਫ਼ੁੱਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਇਨ੍ਹਾਂ ਆਗੂਆਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਪਛੜੇ, ਦੱਬੇ ਕੁਚਲੇ ਸਮਾਜ ਦੀ ਭਲਾਈ ਲੇਖੇ ਲਾਇਆ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਡਾ. ਅੰਬੇਡਕਰ ਵਲੋਂ ਦਿੱਤੇ ਗਏ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਉਨ੍ਹਾਂ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਣ ਲਈ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਸੰਨੀ ਘਈ, ਕੁਲਦੀਪ ਸਿੰਘ, ਰਿੰਕੂ, ਸੰਨੀ ਸੁੰਦਰ ਨਗਰ, ਏਕਲਵਿਆ ਹੰਸ, ਅਵੀ ਹੰਸ, ਸੌਰਵ, ਅਕਾਸ਼, ਵਿੱਕੀ, ਬਾਲੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਭੁਲੱਥ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਪਾਠ ਕਰਵਾਏ <br/> ਅਗਲੀ ਖ਼ਬਰ ਬਲਾਕ ਕਾਂਗਰਸ ਪ੍ਰਧਾਨ ਵਲੋਂ ਸ਼ਹਿਰੀ ਵਰਕਰਾਂ ਨਾਲ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।