16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡਿਪਸ ਬੀ.ਐਡ ਕਾਲਜ ਢਿਲਵਾਂ 'ਚ ਯੋਗਾ ਵਰਕਸ਼ਾਪ ਦਾ ਆਯੋਜਨ <br/>

ਅਜੀਤ ਡੈਸਕ 19-04-2026
ਢਿਲਵਾਂ, 18 ਅਪ੍ਰੈਲ (ਪ੍ਰਵੀਨ ਕੁਮਾਰ)-ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਚ ਪ੍ਰਾਇਮਰੀ ਹੈਲਥ ਸੈਂਟਰ ਟੀਮ ਵਲੋਂ ਇਕ ਯੋਗਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ. ਗੌਰਵ ਨੇ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਕਰਨ ਲਈ ਕਾਲਜ ਕੈਂਪਸ ਦਾ ਦੌਰਾ ਕੀਤਾ ਤੇ ਵਿਦਿਆਰਥੀਆਂ ਨੂੰ ਯੋਗਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੋਗਾ ਦੀ ਉਤਪਤੀ ਬਾਰੇ ਡੂੰਘਾ ਗਿਆਨ ਦਿੰਦਿਆਂ ਵੱਖ-ਵੱਖ ਯੋਗਾ ਆਸਣ ਕਰਵਾਏ ਤੇ ਉਨ੍ਹਾਂ ਆਸਣਾਂ ਦੇ ਲਾਭਾਂ ਬਾਰੇ ਦੱਸਿਆ | ਇਸ ਤੋਂ ਬਾਅਦ ਤਣਾਅ ਤੇ ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਤੇ ਪਿੱਠ ਦੀ ਲਚਕਤਾ ਵਧਾਉਣ ਲਈ ਕਸਰਤਾਂ ਕੀਤੀਆਂ ਗਈਆਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਕੀਤੇ ਜਾਣ ਵਾਲੇ ਵੱਖ-ਵੱਖ ਸਫ਼ਾਈ ਉਪਾਵਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਨੇ ਸਰੀਰਕ ਤੰਦਰੁਸਤੀ ਤੇ ਮਨ ਦੀ ਸ਼ਾਂਤੀ ਲਈ ਯੋਗਾ ਦੀ ਮਹੱਤਤਾ ਬਾਰੇ ਦੱਸਿਆ | ਇਹ ਵਰਕਸ਼ਾਪ ਵਿਦਿਆਰਥੀਆਂ ਤੇ ਡਾਕਟਰ ਵਿਚਕਾਰ ਇਕ ਇੰਟਰਐਕਟਿਵ ਸੈਸ਼ਨ ਨਾਲ ਸਮਾਪਤ ਹੋਈ, ਜਿੱਥੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮੁਕੇਸ਼ ਕੁਮਾਰ ਤੇ ਕਾਲਜ ਦੇ ਸਟਾਫ਼ ਨੇ ਡਾ. ਗੌਰਵ ਦਾ ਉਨ੍ਹਾਂ ਦੇ ਸਮਰਥਨ

ਪਿਛਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਏਕ ਨੂਰ ਸੁਸਾਇਟੀ ਨਡਾਲਾ ਨੇ ਲੋੜਵੰਦ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।