16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਵਿਸਾਖੀ ਮੌਕੇ ਜਪ ਤਪ ਸਮਾਗਮ <br/>

ਅਜੀਤ ਡੈਸਕ 19-04-2026
ਨਡਾਲਾ, 18 ਅਪ੍ਰੈਲ (ਰਘਬਿੰਦਰ ਸਿੰਘ)-ਵਿਸਾਖੀ ਦੇ ਪਾਵਨ ਮੌਕੇ 'ਤੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਸੇਵਾ ਸੋਸਾਇਟੀ ਨਡਾਲਾ ਵੱਲੋਂ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਹਾਨ ਕੀਰਤਨ ਦਰਬਾਰ ਤੇ ਜਪ-ਤਪ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਭਾਈ ਹਰਭਜਨ ਸਿੰਘ ਸ਼ਾਨ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ | ਕਥਾ ਵਾਚਕਾਂ ਨੇ ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਤੇ ਸੰਗਤ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਅਤੇ ਵਾਹਿਗੁਰੂ ਦੇ ਨਾਮ ਦਾ ਸਿਮਰਨ ਕੀਤਾ | ਸੁਸਾਇਟੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਉਣ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਤੇ ਸਿੱਖ ਧਰਮ ਦੇ ਉੱਚੇ ਆਦਰਸ਼ਾਂ ਵੱਲ ਪ੍ਰੇਰਿਤ ਕਰਨਾ ਹੈ | ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਭਾਈ ਭੁਪਿੰਦਰ ਸਿੰਘ, ਪਲਵਿੰਦਰ ਸਿੰਘ ਘੋਤੜਾ, ਭੁਪਿੰਦਰ ਸਿੰਘ ਲੱਕੀ, ਸ਼ੇਰਪਾਲ ਸਿੰਘ ਟਿੰਕੂ, ਇੰਦਰਜੀਤ ਸਿੰਘ ਡੀ.ਪੀ., ਕੁਲਵੰਤ ਸਿੰਘ ਪੱਪੂ ਗਿੱਲ, ਅਵਤਾਰ ਸਿੰਘ ਮੁਲਤਾਨੀ, ਨੰਬਰਦਾਰ ਦਲਜਿੰਦਰ ਸਿੰਘ ਘੋਤੜਾ ਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਨੇ ਖੱਸਣ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।