16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਨੇ ਖੱਸਣ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

ਅਜੀਤ ਡੈਸਕ 19-04-2026
ਭੁਲੱਥ, 18 ਅਪੈ੍ਰਲ (ਮੇਹਰ ਚੰਦ ਸਿੱਧੂ)-ਭੁਲੱਥ ਹਲਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਵੱਲੋਂ ਅੱਜ ਦਾਣਾ ਮੰਡੀ ਖੱਸਣ ਵਿਖੇ ਕਣਕ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਭੁਲੱਥ ਦੇ ਸਕੱਤਰ ਹਰਪ੍ਰੀਤ ਸਿੰਘ, 'ਆਪ' ਦੇ ਬਲਾਕ ਸੰਮਤੀ ਮੈਂਬਰ ਰਵੀ ਥਾਪਰ, ਮੰਡੀ ਸੁਪਰਵਾਈਜ਼ਰ ਸੁਖਜਿੰਦਰ ਸਿੰਘ ਤੇ ਖ਼ਰੀਦ ਏਜੰਸੀ ਪਨਸਪ ਦੇ ਇੰਸਪੈਕਟਰ ਰੀਗਨ ਕੁਮਾਰ ਵੀ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਤੇ ਕਿਸਾਨਾਂ ਦੀ ਮਿਹਨਤ ਨੂੰ ਪਛਾਣਦੀ ਹੈ | ਗੁਰਮੀਤ ਥਾਪਰ ਨੇ ਕਿਹਾ ਕਿ ਭੁਲੱਥ ਹਲਕੇ ਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀ ਭੁਲੱਥ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਮੰਡੀਆਂ ਵਿਚ ਬਿਜਲੀ, ਪਾਣੀ, ਸਾਫ਼ ਸਫ਼ਾਈ ਤੇ ਕਿਸਾਨਾਂ ਦੇ ਬੈਠਣ ਲਈ ਪ੍ਰਬੰਧ ਮੁਕੰਮਲ ਹਨ | ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ, ਆੜ੍ਹਤੀ ਤੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਸ਼ੇਰਗਿੱਲ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ, ਆੜ੍ਹਤੀ ਅੰਗਰੇਜ ਸਿੰਘ ਕੰਗ, ਪਰਵਿੰਦਰ ਥਾਪਰ ਮੈਂਬਰ ਪੰਚਾਇਤ ਖੱਸਣ, ਰਾਹੁਲ ਥਾਪਰ, ਅਮਰੀਕ ਸਿੰਘ ਪ੍ਰਧਾਨ, ਅਮਨਦੀਪ ਸਿੰਘ, ਜਰਨੈਲ ਸਿੰਘ ਜੰਮੂ, ਰਣਜੀਤ ਸਿੰਘ ਘੁੰਮਣ, ਕਰਨੈਲ ਸਿੰਘ ਅਤੇ ਕਿਸਾਨ ਮੌਜੂਦ ਸਨ |

ਪਿਛਲੀ ਖ਼ਬਰ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਜ਼ਖਮੀ ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਵਿਸਾਖੀ ਮੌਕੇ ਜਪ ਤਪ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।