16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਜ਼ਖਮੀ

ਅਜੀਤ ਡੈਸਕ 19-04-2026
ਕਪੂਰਥਲਾ, 15 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਐਸ.ਐਸ.ਕੇ. ਫ਼ੈਕਟਰੀ ਨੇੜੇ ਮੋਟਰਸਾਈਕਲ ਤੇ ਟਰੱਕ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਰਾਧੇ ਸ਼ਾਮ ਪੁੱਤਰ ਓਮਾ ਸ਼ੰਕਰ ਵਾਸੀ ਪ੍ਰੀਤ ਨਗਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਐਸ.ਐਸ.ਕੇ. ਫ਼ੈਕਟਰੀ ਵਲੋਂ ਆਪਣੇ ਘਰ ਵੱਲ ਨੂੰ ਆ ਰਿਹਾ ਸੀ ਤਾਂ ਉਸਦੀ ਟੱਕਰ ਮੋੜ 'ਤੇ ਇਕ ਟਰੱਕ ਨਾਲ ਹੋ ਗਈ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਅਮਿਤਪਾਲ ਵਲੋਂ ਜ਼ਖਮੀ ਵਿਅਕਤੀ ਦੀ ਹਾਲਤ ਗੰਭੀਰ ਦੇਖਦੇ ਹੋਏ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਵਾਹਿਗੁਰੂ ਅਕੈਡਮੀ ਵਲੋਂ ਸਟੱਡੀ ਤੇ ਟੂਰਿਸਟ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 28 ਨੂੰ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਥਾਪਰ ਨੇ ਖੱਸਣ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।