22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 29-04-2026
ਹੁਸੈਨਪੁਰ, 28 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਭਗਵਾਨ ਵਾਲਮੀਕਿ ਜੀ ਮੈਨੇਜਮੈਂਟ ਕਮੇਟੀ ਸੁਰਖਪੁਰ ਕਪੂਰਥਲਾ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ, ਜਿਸ 'ਚ ਬਤੌਰ ਮੁੱਖ ਬੁਲਾਰੇ ਵਜੋਂ ਪਹੁੰਚੇ ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ ਨੇ ਕਿਹਾ ਕਿ ਭਾਰਤ 'ਚ ਲੋਕਤੰਤਰ ਦਾ ਭਵਿੱਖ ਖ਼ਤਰੇ ਵਿਚ ਹੈ ਅਤੇ ਭਾਰਤੀ ਸੰਵਿਧਾਨ ਨੂੰ ਪੂਰਨ ਤੌਰ 'ਤੇ ਲਾਗੂ ਨਹੀਂ ਕੀਤਾ ਜਾ ਰਿਹਾ ਜਦਕਿ ਦੇਸ਼ ਦਾ ਸਰਮਾਇਆ ਪੂੰਜੀਪਤੀਆਂ ਨੂੰ ਕੌਡੀਆਂ ਦੇ ਭਾਅ ਦਿੱਤਾ ਜਾ ਰਿਹਾ ਹੈ | ਉਨ੍ਹਾਂ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ, ਮਿਸ਼ਨ ਤੇ ਸੰਘਰਸ਼ ਨੂੰ ਸਮਾਜ ਲਈ ਪ੍ਰੇਰਨਾ ਸਰੋਤ ਦੱਸਿਆ ਅਤੇ ਕਿਹਾ ਕਿ ਸਾਨੂੰ ਉਨ੍ਹਾਂ ਦੇ ਲਿਖੇ ਸਾਹਿਤ ਤੋਂ ਊਰਜਾ ਲੈ ਕੇ ਸਮਾਜ ਅੰਦਰ ਸਮਾਜਿਕ ਅਤੇ ਆਰਥਿਕ ਬਰਾਬਰਤਾ ਪੈਦਾ ਕਰਨ ਲਈ ਹਰ ਹੀਲਾ ਵਰਤਣਾ ਚਾਹੀਦਾ ਹੈ | ਇਸ ਦੌਰਾਨ ਇੰਜੀਨੀਅਰ ਜੀਤ ਸਿੰਘ ਪ੍ਰਧਾਨ ਭਾਰਤੀ ਸਮਾਜ ਨਿਰਮਾਣ ਸੰਘ ਨੇ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਅੰਬੇਡਕਰ ਜਿਨ੍ਹਾਂ ਨੇ ਆਪਣੇ ਜੀਵਨ 'ਚ ਲੰਬੇ ਸੰਘਰਸ਼ ਤੋਂ ਬਾਅਦ ਅਧਿਕਾਰ ਵੰਚਿਤ ਸਮਾਜ ਨੂੰ ਅਧਿਕਾਰ ਲੈ ਕੇ ਦਿੱਤੇ ਪਰ ਮੌਕੇ ਦੀਆਂ ਹਾਕਮ ਜਮਾਤਾਂ ਉਨ੍ਹਾਂ ਅਧਿਕਾਰਾਂ ਨੂੰ ਪੂਰਨ ਤੌਰ 'ਤੇ ਭਾਰਤੀ ਨਾਗਰਿਕਾਂ ਲਈ ਲਾਗੂ ਨਹੀਂ ਕਰ ਰਹੀਆਂ | ਦੇਸ਼ ਦੇ ਲੋਕਾਂ ਦੇ ਮੌਲਿਕ ਅਧਿਕਾਰ ਖ਼ਤਰੇ 'ਚ ਹਨ | ਇਸ ਤੋਂ ਇਲਾਵਾ ਰਣਜੀਤ ਸਿੰਘ ਜਨਰਲ ਸਕੱਤਰ ਭਾਰਤੀ ਸਮਾਜ ਨਿਰਮਾਣ ਸੰਘ, ਇੰਜੀਨੀਅਰ ਦਰਸ਼ਨ ਸਿੰਘ ਅਤੇ ਐਡਵੋਕੇਟ ਦਲਜੀਤ ਸਿੰਘ ਸਹੋਤਾ ਵਲੋਂ ਵੀ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ | ਸਮਾਗਮ 'ਚ ਆਏ ਪਿੰਡ ਵਾਸੀਆਂ, ਮੁਹਤਬਰ ਸੱਜਣਾ, ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਆਗੂਆਂ ਦਾ ਪ੍ਰਧਾਨ ਜੋਗਿੰਦਰ ਸਿੰਘ ਮਾਧੋ ਵਲੋਂ ਧੰਨਵਾਦ ਕੀਤਾ | ਇਸ ਮੌਕੇ ਬਾਬਾ ਮਹਾਂ ਨਾਥ, ਤਰਸੇਮ ਸਿੰਘ ਥਾਪਰ, ਹਰਿੰਦਰ ਕੁਮਾਰ ਸ਼ੀਤਲ, ਮਾਸਟਰ ਜਸਪਾਲ ਸਿੰਘ ਬਸਰਾ, ਜਸਵਿੰਦਰ ਪਾਲ, ਸੰਧੂਰਾ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਕੌਰ ਸਰਪੰਚ, ਸੁਖਵਿੰਦਰ ਸਿੰਘ ਨਾਗਵੰਸ਼ੀ, ਦੀਪਕ ਨਾਗਵੰਸ਼ੀ, ਬਖ਼ਸ਼ੀਸ਼ ਸਿੰਘ ਦੋਧੀ,ਅਮਰੀਕ ਸਿੰਘ, ਹਰਜਿੰਦਰ ਸਿੰਘ, ਕਮਲਾ ਦੇਵੀ, ਬਲਵਿੰਦਰ ਕੌਰ ਮਨਜੀਤ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਗਨ ਸੀਡ ਸਟੋਰ ਸੁਲਤਾਨਪੁਰ ਲੋਧੀ ਵਲੋਂ ਝੋਨੇ ਦਾ ਨਵਾਂ ਬੀਜ ਨਵਦੀਪ 808 ਲਾਂਚ, ਕਿਸਾਨਾਂ ਨੂੰ ਵੰਡੀਆਂ ਥੈਲੀਆਂ <br/... ਅਗਲੀ ਖ਼ਬਰ ਉਤਸ਼ਾਹ ਨਾਲ ਮਨਾਇਆ ਜਾਵੇਗਾ ਮਈ ਦਿਵਸ ਕਾਮਰੇਡ-ਬਲਦੇਵ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।