22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗਗਨ ਸੀਡ ਸਟੋਰ ਸੁਲਤਾਨਪੁਰ ਲੋਧੀ ਵਲੋਂ ਝੋਨੇ ਦਾ ਨਵਾਂ ਬੀਜ ਨਵਦੀਪ 808 ਲਾਂਚ, ਕਿਸਾਨਾਂ ਨੂੰ ਵੰਡੀਆਂ ਥੈਲੀਆਂ <br/>

ਅਜੀਤ ਡੈਸਕ 29-04-2026
ਸੁਲਤਾਨਪੁਰ ਲੋਧੀ, 28 ਅਪ੍ਰੈਲ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਕਿਸਾਨਾਂ ਦੀ ਪਹਿਲੀ ਪਸੰਦ ਗਗਨ ਸੀਡ ਸਟੋਰ ਵਲੋਂ ਝੋਨੇ ਦੀ ਨਵੀਂ ਕਿਸਮ ਨਵਦੀਪ 808 ਨੂੰ ਲਾਂਚ ਕੀਤਾ | ਇਸ ਮੌਕੇ ਇਲਾਕੇ ਭਰ ਤੋਂ ਆਏ ਕਿਸਾਨਾਂ ਨੂੰ ਇਸ ਦੀਆਂ ਥੈਲੀਆਂ ਵੰਡੀਆਂ ਗਈਆਂ | ਇਸ ਮੌਕੇ ਕਰਵਾਏ ਸਮਾਗਮ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗਗਨ ਸੀਡ ਸਟੋਰ ਦੇ ਐਮ. ਡੀ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮਾਡਰਨ ਐਗਰੀ ਸੀਡਜ਼ ਪ੍ਰਾਈਵੇਟ ਲਿਮਟਿਡ ਵਲੋਂ ਪੰਜਾਬ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਇਹ ਕਿਸਮ ਤਿਆਰ ਕੀਤੀ ਗਈ ਹੈ | ਇਹ ਕਿਸਮ ਝੋਨੇ ਨੂੰ ਲੱਗਣ ਵਾਲੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮਜ਼ਬੂਤੀ ਨਾਲ ਟਾਕਰਾ ਕਰਦੀ ਹੈ | ਇਸ ਦਾ ਝਾੜ 37 ਤੋਂ 40 ਕੁਵਿੰਟਲ ਪ੍ਰਤੀ ਏਕੜ ਹੈ | ਇਹ ਕਿਸਮ 140 ਦਿਨਾਂ 'ਚ ਤਿਆਰ ਹੋ ਜਾਂਦੀ ਹੈ | ਇਸ ਦਾ ਤਣਾ ਮਜ਼ਬੂਤ ਹੋਣ ਕਰਕੇ ਮੀਂਹ ਹਨ੍ਹੇਰੀ ਦਾ ਟਾਕਰਾ ਕਰਦੀ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਕਿਸਾਨ ਗਗਨ ਸੀਡ ਸਟੋਰ ਉੱਪਰ ਵੱਡਾ ਵਿਸ਼ਵਾਸ ਕਰਦੇ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦਿੰਦਿਆਂ ਕਵਾਲਿਟੀ ਨਾਲ ਸਮਝੌਤਾ ਨਹੀਂ ਕੀਤਾ | ਹਮੇਸ਼ਾ ਹੀ ਕਿਸਾਨਾਂ ਨੂੰ ਫ਼ਸਲਾਂ ਦੇ ਉੱਤਮ ਤੇ ਬਿਮਾਰੀ ਰਹਿਤ ਬੀਜ ਉਪਲਬਧ ਕਰਵਾਏ ਹਨ | ਇਸ ਮੌਕੇ ਕੁਲਵੰਤ ਸਿੰਘ, ਪੱਤਰਕਾਰ ਕੁਲਬੀਰ ਮਿੰਟੂ, ਜਗਰੂਪ ਸਿੰਘ, ਲਖਵਿੰਦਰ ਸਿੰਘ, ਗੁਰਸ਼ਰਨ ਸਿੰਘ, ਕਰਨਦੀਪ ਸਿੰਘ, ਕੁਲਵਿੰਦਰ ਸਿੰਘ, ਜਗਮੋਹਨ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਯੂਥ ਕਲੱਬ ਟਾਂਡੀ ਨੇ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।