22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਭੁਲੱਥ ਸਹਿਕਾਰੀ ਸਭਾ 'ਤੇ 'ਆਪ' ਦਾ ਕਬਜ਼ਾ, ਜਸਵੰਤ ਕੌਰ ਗੁਰਾਇਆ ਪ੍ਰਧਾਨ ਚੁਣੇ ਗਏ <br/>

ਅਜੀਤ ਡੈਸਕ 29-04-2026
ਭੁਲੱਥ, 28 ਅਪ੍ਰੈਲ (ਮਨਜੀਤ ਸਿੰਘ ਰਤਨ)-ਭੁਲੱਥ ਸਹਿਕਾਰੀ ਸਭਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਆਪਣਾ ਦਬਦਬਾ ਕਾਇਮ ਕਰਦਿਆਂ ਬਹੁਮਤ ਹਾਸਿਲ ਕੀਤਾ ਹੈ | ਇਸ ਮੌਕੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਦੀ ਮੌਜੂਦਗੀ 'ਚ ਹੋਈ ਵਿਸ਼ੇਸ਼ ਮੀਟਿੰਗ ਤੋਂ ਬਾਅਦ ਸਭਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਬੀਬੀ ਜਸਵੰਤ ਕੌਰ ਗੁਰਾਇਆ ਨੂੰ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਮਲਕੀਤ ਸਿੰਘ ਚੀਮਾ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਚੋਣ ਪ੍ਰਕਿਰਿਆ ਦੌਰਾਨ ਸਭਾ ਦੇ ਮੈਂਬਰ ਰਮਨ ਕੁਮਾਰ, ਚਰਨਜੀਤ ਸਿੰਘ, ਕਮਲਜੀਤ ਸਿੰਘ ਤੇ ਜੋਗਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਨਵੀਂ ਚੁਣੀ ਗਈ ਟੀਮ ਨੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸਭਾ ਦੀ ਬਿਹਤਰੀ ਤੇ ਕਿਸਾਨਾਂ ਦੇ ਹਿਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਲਾਕਾ ਨਿਵਾਸੀਆਂ ਤੇ ਪਾਰਟੀ ਵਰਕਰਾਂ ਵਲੋਂ ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਤੇ ਹਲਕਾ ਸੰਗਠਨ ਇੰਚਾਰਜ, ਜਥੇਦਾਰ ਜੀਤ ਸਿੰਘ ਰਾਮਗੜ੍ਹ, ਬੂਟਾ ਸਿੰਘ ਬੇਗੋਵਾਲ ਤੇ ਹੋਰ ਹਾਜ਼ਰ ਸਨ |
ਹੈਰੋਇਨ ਸਣੇ ਦੋ ਕਾਬੂ
ਫਗਵਾੜਾ, 28 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਿਟੀ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਬਾਬਾ ਗਧੀਆ ਕੋਲ ਪੁੱਜੀ ਤਾਂ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਤਾਂ ਇਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਪਵਨ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਬਾਬਾ ਗਧੀਆ ਤੇ ਪਿ੍ੰਸ ਸ਼ਾਹ ਪੁੱਤਰ ਰਾਮ ਲੁਭਾਇਆ ਵਾਸੀ ਬਾਬਾ ਗਧੀਆ ਵਜੋਂ ਹੋਈ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਕਰਵਾਈਆਂ ਵੱਖ-ਵੱਖ ਦੌੜਾਂ <br/> ਅਗਲੀ ਖ਼ਬਰ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।