22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਵਿਸ਼ਵ ਪੁਸਤਕ ਦਿਵਸ ਮਨਾਇਆ <br/>

ਅਜੀਤ ਡੈਸਕ 29-04-2026
ਸੁਲਤਾਨਪੁਰ ਲੋਧੀ, 28 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਦੀ ਅਗਵਾਈ 'ਚ ਵਿਸ਼ਵ ਪੁਸਤਕ ਦਿਵਸ ਨਾਲ ਸੰਬੰਧਿਤ ਸਮਾਗਮ ਕਰਵਾਇਆ, ਜਿਸ 'ਚ ਕਿੰਡਰਗਾਰਡਨ ਦੇ ਵਿਦਿਆਰਥੀਆਂ ਨੂੰ ਸਕੂਲ ਦੀ ਲਾਇਬ੍ਰੇਰੀ ਦਾ ਦੌਰਾ ਕਰਵਾਇਆ | ਇਸ ਦੌਰਾਨ ਨੰਨੇ ਪਾਠਕਾਂ ਨੂੰ ਬੜੇ ਹੀ ਦਿਲਚਸਪ ਤਰੀਕੇ ਨਾਲ ਦੱਸਿਆ ਗਿਆ ਕਿ ਲਾਇਬੇ੍ਰਰੀ 'ਚ ਕਿਤਾਬਾਂ ਕਿਸ ਤਰੀਕੇ ਨਾਲ ਵਿਵਸਥ ਕੀਤੀਆਂ ਤੇ ਲੱਭੀਆਂ ਜਾਂਦੀਆਂ ਹਨ | ਉਨ੍ਹਾਂ ਨੂੰ ਲਾਇਬ੍ਰੇਰੀ ਦੇ ਮੁੱਢਲੇ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਅਖ਼ਬਾਰ, ਮੈਗਜ਼ੀਨ ਤੇ ਕਿਤਾਬਾਂ ਦੇ ਵੱਖ-ਵੱਖ ਵਿਭਾਗ ਵੀ ਦਿਖਾਏ ਗਏ | ਇਸ ਦੌਰਾਨ ਬੱਚਿਆਂ 'ਚ ਵੱਖ-ਵੱਖ ਤਸਵੀਰੀ ਕਿਤਾਬਾਂ ਨੂੰ ਵੇਖਣ ਤੇ ਪੜ੍ਹਨ ਦੀ ਰੁਚੀ ਪੈਦਾ ਹੋ ਰਹੀ ਸੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਰੇਨੂੰ ਅਰੋੜਾ ਵਲੋਂ ਸਭ ਨੂੰ ਵਿਸ਼ਵ ਪੁਸਤਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਬੁਲਾਰਿਆਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ 'ਚ ਪੜ੍ਹਨ ਦੀ ਆਦਤ ਅਤੇ ਰੁਚੀ ਵਿਕਸਿਤ ਕਰਦੀਆਂ ਹਨ |

ਪਿਛਲੀ ਖ਼ਬਰ ਬੱਚਿਆਂ 'ਚ ਦਿ੍ਸ਼ਟੀ ਦੋਸ਼ਾਂ ਦੀ ਸਮੇਂ ਸਿਰ ਪਹਿਚਾਣ ਲਈ ਡਾਕਟਰਾਂ ਨੂੰ ਹੈਾਡ ਹੈਲਡ ਰੀਫਰੈਕਟੋਮੀਟਰ ਦੇ ਉਪਯੋਗ ਸੰਬੰਧੀ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਕਰਵਾਈਆਂ ਵੱਖ-ਵੱਖ ਦੌੜਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।