22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਖੇਤਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਨੇ ਕੀਤਾ ਦੌਰਾ <br/>

ਅਜੀਤ ਡੈਸਕ 29-04-2026
ਭੁਲੱਥ, 28 ਅਪ੍ਰੈਲ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਭੁਲੱਥ ਇਲਾਕੇ ਅੰਦਰ ਲਗਾਤਾਰ ਖੇਤਾਂ ਵਿਚ ਅੱਗ ਲਗਾ ਕੇ ਨਾੜ ਸਾੜਨ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਐਸ.ਡੀ.ਐਮ. ਭੁਲੱਥ ਰੁਪਿੰਦਰਪਾਲ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਅੱਗ ਨਾਲ ਸੜ ਕੇ ਸਵਾਹ ਹੋਏ ਨਾੜ ਤੇ ਰਹਿੰਦ ਖੰੂਹਦ ਦਾ ਜਾਇਜ਼ਾ ਲੈਂਦੇ ਹੋਏ ਐਸ.ਡੀ.ਐਮ. ਵਲੋਂ ਕਿਸਾਨਾਂ ਨੂੰ ਸਖ਼ਤ ਹਦਾਇਤਾਂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਕਣਕ ਦਾ ਨਾੜ ਸਾੜਨ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਜੋ ਕਿ ਕਣਕ ਦੀ ਰਹਿੰਦ ਖੰੂਹਦ ਸਾੜਨ ਨਾਲ ਹਵਾ ਦੀ ਗੁਣਵੰਤਾ ਬਹੁਤ ਤੇਜ਼ੀ ਨਾਲ ਖ਼ਰਾਬ ਹੁੰਦੀ ਹੈ ਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ | ਜਿਸ ਦਾ ਅਸਰ ਬੱਚਿਆਂ ਬਜ਼ੁਰਗਾਂ ਤੇ ਆਮ ਜਨਤਾ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਜਾਂ ਨਾੜ ਦੀ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਰੀਕੇ ਅਪਣਾਏ ਜਾਣ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ, ਜਿਸ ਕਰਕੇ ਵਾਤਾਵਰਣ ਦੀ ਸੁਰੱਖਿਆ ਲਈ ਕਿਸਾਨ ਵੀਰ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਕਿ ਵਾਤਾਵਰਣ ਦੀ ਸੰਭਾਲ ਹੋ ਸਕੇ |

ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਟੈਗੋਰ ਨਗਰ 'ਚ ਟਿਊਬਵੈੱਲ ਦਾ ਉਦਘਾਟਨ <br/> ਅਗਲੀ ਖ਼ਬਰ ਬੱਚਿਆਂ 'ਚ ਦਿ੍ਸ਼ਟੀ ਦੋਸ਼ਾਂ ਦੀ ਸਮੇਂ ਸਿਰ ਪਹਿਚਾਣ ਲਈ ਡਾਕਟਰਾਂ ਨੂੰ ਹੈਾਡ ਹੈਲਡ ਰੀਫਰੈਕਟੋਮੀਟਰ ਦੇ ਉਪਯੋਗ ਸੰਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।