22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਸਕੂਲ ਨੂੰ ਹੈਂਡ ਵਾਸ਼ ਸਟੇਸ਼ਨ ਭੇਟ <br/>

ਅਜੀਤ ਡੈਸਕ 29-04-2026
ਸੁਲਤਾਨਪੁਰ ਲੋਧੀ, 28 ਅਪ੍ਰੈਲ (ਨਰੇਸ਼ ਹੈਪੀ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਸਰਕਾਰੀ ਹਾਈ ਸਕੂਲ ਬੂੜੇਵਾਲ ਵਿਖੇ ਬੱਚਿਆਂ ਲਈ ਹੈਂਡ ਵਾਸ਼ ਸਟੇਸ਼ਨ ਭੇਟ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਕਲੱਬ ਦੇ ਪ੍ਰਧਾਨ ਰੋਟੇ: ਤਲਵਿੰਦਰ ਸਿੰਘ ਚੰਦੀ ਨੇ ਕਿਹਾ ਕਿ ਸਫ਼ਾਈ ਨੂੰ ਧਿਆਨ ਵਿਚ ਰੱਖਦੇ ਹੋਏ ਰੋਟਰੀ ਇੰਟਰਨੈਸ਼ਨਲ ਨੇ ਇਹ ਫ਼ੈਸਲਾ ਲਿਆ ਹੈ ਕਿ ਵੱਧ ਤੋਂ ਵੱਧ ਸਕੂਲਾਂ ਨੂੰ ਬੱਚਿਆਂ ਲਈ ਹੈਂਡ ਵਾਸ਼ ਸਟੇਸ਼ਨ ਦਿੱਤੇ ਜਾਣ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਲਕੇ ਦੇ ਕੁਝ ਇਕ ਹੋਰ ਸਕੂਲਾਂ ਨੂੰ ਵੀ ਅਜਿਹੇ ਹੈਂਡ ਵਾਸ਼ ਸਟੇਸ਼ਨ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਹਮੇਸ਼ਾ ਲੋੜਵੰਦ ਵਿਦਿਆਰਥੀ, ਗਰੀਬ ਪਰਿਵਾਰਾਂ ਦੀ ਮਦਦ ਤੇ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਰਿਹਾ ਹੈ | ਕਲੱਬ ਦੇ ਸਕੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਰੋਟਰੀ ਕਲੱਬ ਵਲੋਂ ਵੱਖ-ਵੱਖ ਮੈਡੀਕਲ ਤੇ ਬਲੱਡ ਕੈਂਪ ਲਗਾ ਕੇ ਸਮਾਜ ਸੇਵਾ ਵਿਚ ਆਪਣਾ ਯੋਗਦਾਨ ਦਿੱਤਾ ਜਾਂਦਾ ਹੈ | ਉਨ੍ਹਾਂ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਸਮੂਹ ਮੈਂਬਰਾਨ ਵਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਸਰਕਾਰੀ ਹਾਈ ਸਕੂਲ ਬੂੜੇਵਾਲ ਦੇ ਹੈੱਡ ਮਾਸਟਰ ਬਲਕਾਰ ਸਿੰਘ ਨੇ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਤਲਵਿੰਦਰ ਸਿੰਘ ਚੰਦੀ, ਸੈਕਟਰੀ ਸੁਰਜੀਤ ਸਿੰਘ, ਸਾਬਕਾ ਪ੍ਰਧਾਨ ਰਵੀ ਵਾਹੀ, ਨੰਬਰਦਾਰ ਹਰਮਨਜੀਤ ਸਿੰਘ ਤੇ ਸੋਡੀ ਸਿੰਘ, ਦਿਲਬਾਗ ਸਿੰਘ ਪ੍ਰਾਜੈਕਟ ਚੇਅਰਮੈਨ, ਹੈੱਡ ਮਾਸਟਰ ਬਲਕਾਰ ਸਿੰਘ, ਜਸਕਰਨ ਸਿੰਘ ਥਿੰਦ, ਗੁਰਦਿਆਲ ਸਿੰਘ, ਸਰਬਜੀਤ ਕੌਰ, ਸੰਜੀਵਾ ਆਨੰਦ, ਅਮਨਦੀਪ ਕੌਰ, ਬਲਜਿੰਦਰ ਕੌਰ, ਕੁਮਾਰੀ ਰੁਪਿੰਦਰ ਬੱਸੀ, ਰਾਜਵੀਰ ਕੌਰ, ਮਨਿੰਦਰ ਕੌਰ, ਬਲਜਿੰਦਰ ਕੌਰ ਸਮੂਹ ਅਧਿਆਪਕ ਸਾਹਿਬਾਨ, ਸਰਪੰਚ ਆਤਮਾ ਰਾਮ, ਸਮਾਜ ਸੇਵਕ ਕਸ਼ਮੀਰ ਸਿੰਘ ਭੱਟੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਖਜੂਰਲਾ-ਜਮਾਲਪੁਰ ਜੀ.ਟੀ. ਰੋਡ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ ਪੱਤਰ... ਅਗਲੀ ਖ਼ਬਰ ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਦੀ ਖੋਜ ਲਈ ਸਰਵੇ ਟੀਮਾਂ ਦਾ ਗਠਨ-ਸ਼ਿਖਾ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।