22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਖਜੂਰਲਾ ਸੁਸਾਇਟੀ ਵਿਖੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 29-04-2026
ਫਗਵਾੜਾ, 28 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾੜਾ ਸ੍ਰੀਮਤੀ ਸੀਮਾ ਰਾਣੀ ਦੀ ਅਗਵਾਈ ਹੇਠ ਦੀ ਖਜੂਰਲਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਖਜੂਰਲਾ ਵਿਖੇ ਕਣਕ ਦੀ ਨਾੜ ਨੂੰ ਨਾ ਸਾੜਣ ਸੰਬੰਧੀ ਇਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ | ਇਸ ਮੌਕੇ ਇੰਸਪੈਕਟਰ ਕੁਲਦੀਪ ਸਿੰਘ ਤੇ ਇੰਸਪੈਕਟਰ ਮਨਜਿੰਦਰ ਸਿੰਘ ਨੇ ਸਭਾ ਦੇ ਮੈਂਬਰਾਂ/ਕਿਸਾਨਾਂ ਨੂੰ ਸੰਬੋਧਨ ਕਰਦਿਆਂ ਨਾੜ ਸਾੜਨ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਾੜ ਸਾੜਨ ਇਕ ਗੰਭੀਰ ਸਮੱਸਿਆ ਹੈ, ਜਿਸ ਨਾਲ ਹਵਾ ਪ੍ਰਦੂਸ਼ਣ 'ਚ ਵਾਧਾ ਹੁੰਦਾ ਹੈ ਅਤੇ ਲੋਕਾਂ ਦੀ ਸਿਹਤ 'ਤੇ ਨੁਕਸਾਨਦਾਇਕ ਅਸਰ ਪੈਂਦਾ ਹੈ | ਇਸ ਦੇ ਨਾਲ ਹੀ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲਾਭਕਾਰੀ ਜੀਵਾਣੂ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਖੇਤੀ ਦੀ ਲੰਬੇ ਸਮੇਂ ਲਈ ਉਤਪਾਦਕਤਾ ਪ੍ਰਭਾਵਿਤ ਹੁੰਦੀ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਾੜ ਨੂੰ ਸਾੜਨ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਵਿਕਲਪਿਤ ਤਰੀਕਿਆਂ ਨੂੰ ਅਪਣਾ ਕੇ ਇਸਦੀ ਸੁਚੱਜੀ ਸੰਭਾਲ ਕੀਤੀ ਜਾਵੇ | ਇਸ ਮੌਕੇ ਸਕੱਤਰ ਕਮਲਜੀਤ ਸਿੰਘ, ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ, ਗੁਰਦੀਸ਼ ਸਿੰਘ, ਨਰਿੰਦਰ ਸਿੰਘ, ਕੈਸ਼ੋ ਲਾਲ, ਬਲਵੀਰ ਸਿੰਘ ਤੇ ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 13 ਤੋਂ ਪ੍ਰਦੀਪ ਕੁਮਾਰ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਖਜੂਰਲਾ-ਜਮਾਲਪੁਰ ਜੀ.ਟੀ. ਰੋਡ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।