22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕਾਂਗਰਸ ਪਾਰਟੀ ਨੇ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 13 ਤੋਂ ਪ੍ਰਦੀਪ ਕੁਮਾਰ ਨੂੰ ਉਮੀਦਵਾਰ ਐਲਾਨਿਆ

ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ 'ਚ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਦੀਪ ਕੁਮਾਰ ਦਾ ਐਲਾਨ ਕਰਨ ਸਮੇਂ ਪ੍ਰਧਾਨ ਨਰਿੰਦਰ ਪਨੂੰ, ਜਗਪਾਲ ਸਿੰਘ ਚੀਮਾ, ਰਮੇਸ਼ ਡਡਵਿੰਡੀ, ਬਲਦੇਵ ਸਿੰਘ ਤੇ ਹੋਰ | ਤਸਵੀਰ : ਲਾਡੀ ਸਟੂਡੀਓ <br/> 29-04-2026
ਸੁਲਤਾਨਪੁਰ ਲੋਧੀ, 28 ਅਪ੍ਰੈਲ (ਪ. ਪ. ਰਾਹੀਂ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵਾਰਡ ਨੰਬਰ 13 ਪੰਡੋਰੀ ਮੁਹੱਲਾ ਤੋਂ ਆਪਣੇ ਉਮੀਦਵਾਰ ਪ੍ਰਦੀਪ ਕੁਮਾਰ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ | ਇਸ ਸੰਬੰਧੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਐਲਾਨ ਕਰਦਿਆਂ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਪਨੂੰ, ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ, ਮੋਨੂੰ ਭੰਡਾਰੀ ਤੇ ਬਲਜਿੰਦਰ ਸਿੰਘ ਪੀ. ਏ. ਨੇ ਕਿਹਾ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਉਨ੍ਹਾਂ ਨੇ ਕਿਹਾ ਕਿ ਪਵਿੱਤਰ ਸ਼ਹਿਰ ਦੀ ਮੌਜੂਦਾ ਹਾਲਤ ਦੇਖ ਕੇ ਸੁਲਤਾਨਪੁਰ ਲੋਧੀ ਦੇ ਲੋਕ ਅੱਜ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਥੋੜੇ ਸਮੇਂ 'ਚ ਕਰਵਾਏ ਇਤਿਹਾਸਕ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਜੋ ਸ਼ਹਿਰ ਦੀ ਹਾਲਤ ਬਣੀ ਹੋਈ ਹੈ ਉਸ ਤੇ ਲੋਕਾਂ 'ਚ ਭਾਰੀ ਰੋਸ ਹੈ | ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਸਿੱਖ ਇਤਿਹਾਸ ਵਿਚ ਵੱਡਾ ਸਥਾਨ ਹੈ ਪਰ ਸ਼ਹਿਰ ਦੀ ਤਰਸਯੋਗ ਹਾਲਤ ਦੇਖ ਕੇ ਸੰਗਤਾਂ 'ਚ ਰੋਸ ਜਾਗਦਾ ਹੈ | ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚ ਕਾਂਗਰਸ ਪਾਰਟੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸਰਬਜੀਤ ਸਿੰਘ ਪੰਡੋਰੀ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਅੰਸਪਰੀਤ ਸਿੰਘ, ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 10 ਮਈ ਤੋਂ ਵਿਭਾਗ ਦੇ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ-ਡੀ. ਸੀ. ਅਗਲੀ ਖ਼ਬਰ ਖਜੂਰਲਾ ਸੁਸਾਇਟੀ ਵਿਖੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।