22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 10 ਮਈ ਤੋਂ ਵਿਭਾਗ ਦੇ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣ-ਡੀ. ਸੀ.

ਅਜੀਤ ਡੈਸਕ 29-04-2026
ਕਪੂਰਥਲਾ, 28 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਲਈ 10 ਮਈ ਤੋਂ ਖੇਤੀਬਾੜੀ ਵਿਭਾਗ ਦੇ ਪੋਰਟਲ 'ਤੇ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ | ਇਸ ਸੰਬੰਧੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ 10 ਮਈ ਤੋਂ ਕਿਸਾਨ ਵਿਭਾਗ ਦੇ ਪੋਰਟਲ https://testagrisubsidy.agrimachinerypb.com/#/dsr-registration 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ | ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਦੌਰਾਨ ਕਿਸਾਨਾਂ ਨੂੰ ਆਪਣਾ ਆਧਾਰ ਨੰਬਰ ਤੋਂ ਇਲਾਵਾ ਆਪਣੀ ਨਿੱਜੀ ਤੇ ਬੈਂਕ ਸੰਬੰਧੀ ਜਾਣਕਾਰੀ, ਅਨਾਜ, ਖ਼ਰੀਦ/ਈ-ਮੰਡੀਕਰਨ ਪੋਰਟਲ ਅਨੁਸਾਰ ਦਰਜ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਕੇਵਲ ਆਪਣੀ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ, ਜ਼ਿਲ੍ਹਾ, ਤਹਿਸੀਲ, ਪਿੰਡ ਅਤੇ ਖੇਵਟ/ਖਸਰਾ ਨੰਬਰ ਸਬੰਧੀ ਵੇਰਵੇ ਦੇਣੇ ਹੋਣਗੇ | ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ ਵਿਭਾਗੀ ਟੀਮਾਂ ਵਲੋਂ 15 ਜੁਲਾਈ ਤੋਂ 15 ਅਗਸਤ ਤੱਕ ਖੇਤਾਂ ਵਿਚ ਜਾ ਕੇ ਕੀਤੀ ਜਾਵੇਗੀ | ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਬੱਚਤ ਲਈ ਵੱਧ ਤੋਂ ਵੱਧ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ |
ਪਿਛਲੀ ਖ਼ਬਰ ਸੱਤਾਧਾਰੀ ਪਾਰਟੀ ਤੇ ਨਗਰ ਨਿਗਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ 'ਚ ਨਾਕਾਮ ਰਹੀ-ਰਣਜੀਤ ਸਿੰਘ ਖੋਜੇਵਾਲ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 13 ਤੋਂ ਪ੍ਰਦੀਪ ਕੁਮਾਰ ਨੂੰ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।